ਨਵੀਂ ਦਿੱਲੀ, 6 ਮਾਰਚ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਆਸ਼ਰਮ ਫਲਾਈਓਵਰ ਐਕਸਟੈਂਸ਼ਨ ਦਾ ਉਦਘਾਟਨ ਕੀਤਾ, ਜਿਸ ਨਾਲ ਦਿੱਲੀ ਅਤੇ ਨੋਇਡਾ ਵਿਚਾਲੇ ਯਾਤਰਾ ਕਰਨ ਵਾਲੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਲੋਕ ਨਿਰਮਾਣ ਵਿਭਾਗ (ਪੀਡਬਲਿਊਡੀ) ਦੇ ਪ੍ਰਿੰਸੀਪਲ ਇੰਜਨੀਅਰ ਅਨੰਤ ਕੁਮਾਰ ਨੇ ਦੱਸਿਆ ਕਿ ਫਿਲਹਾਲ ਫਲਾਈਓਵਰ ’ਤੇ ਸਿਰਫ਼ ਹਲਕੇ ਵਾਹਨਾਂ ਨੂੰ ਹੀ ਜਾਣ ਦਿੱਤਾ ਜਾਵੇਗਾ।