ਮਲਾਪੁੱਰਮ (ਕੇਰਲ), 8 ਮਈ
ਕੇਰਲ ਦੇ ਥੁਵਾਲਥੀਰਾਮ ਬੀਚ ਨੇੜੇ ਸੈਲਾਨੀ ਕਿਸ਼ਤੀ ਹਾਦਸੇ ‘ਚ ਮਰਨ ਵਾਲਿਆਂ ਦੀ ਗਿਣਤੀ 22 ਹੋ ਗਈ ਹੈ। ਐਤਵਾਰ ਸ਼ਾਮ ਨੂੰ ਕਿਸ਼ਤੀ ਪਲਟਣ ਤੋਂ ਬਾਅਦ ਅੱਠ ਵਿਅਕਤੀਆਂ ਨੂੰ ਬਚਾ ਲਿਆ ਗਿਆ ਅਤੇ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ ਚੱਲ ਰਿਹਾ ਹੈ। ਕਿਸ਼ਤੀ ਵਿੱਚ 30 ਤੋਂ ਵੱਧ ਲੋਕ ਸਵਾਰ ਸਨ ਅਤੇ ਲਾਪਤਾ ਲੋਕਾਂ ਦੀ ਭਾਲ ਲਈ ਤਲਾਸ਼ੀ ਮੁਹਿੰਮ ਜਾਰੀ ਹੈ।,ਜਿਨ੍ਹਾਂ 22 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਸਨ, ਉਨ੍ਹਾਂ ਦੀ ਪਛਾਣ ਕਰ ਲਈ ਗਈ ਹੈ।