ਬ੍ਰਿਟਿਸ਼ ਕੋਲੰਬੀਆ – ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿਚ ਕਰੋਨਾ ਵਾਇਰਸ ਨਾਲ ਪੀੜਿਤ ਇੱਕ ਮਰੀਜ਼ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਰੀਜ਼ ਲਾਇਨ ਵੈਲੀ ਕੇਅਰ ਦੇ ਉਤਰੀ ਵੈਂਨਕੂਵਰ ਦਾ ਰਹਿਣ ਵਾਲਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰੋਵੈਂਸ ਬੀਸੀ ਦੇ ਸਿਹਤ ਮੰਤਰੀ ਐਡਰਾਈਨ ਡਿਕਸ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਇੱਥੇ ਦੱਸਿਆ ਕਿ ਇਕੱਲੇ ਬੀਸੀ ਖੇਤਰ ਵਿਚ 32 ਵਿਅਕਤੀ ਵਾਇਰਸ ਤੋਂ ਪ੍ਰਭਾਵਿਤ ਹਨ। ਇਨ੍ਹਾਂ ਵਿਚੋਂ 16 ਈਰਾਨ ਅਤੇ 5 ਚਾਈਨਾ ਤੋਂ ਆਏ ਹਨ।
ਦੂਜੇ ਪਾਸੇ ਕੈਨੇਡਾ ਸਰਕਾਰ ਦੇ ਅੰਕੜੇ ਦੱਸਦੇ ਹਨ ਕਿ ਹੁਣ ਤੱਕ ਕੈਨੇਡਾ ਭਰ ਵਿਚ ਕਰੋਨਾ ਵਾਇਰਸ ਤੋਂ ਪੀੜਿਤ 77 ਕੇਸਾਂ ਦੀ ਪੁਸ਼ਟੀ ਹੋ ਚੁੱਕੀ ਹੈ।