ਅਲਬਰਟਾ— ਕੈਨੇਡਾ ਦੇ ਸੂਬੇ ਅਲਬਰਟਾ ‘ਚ ਬੁੱਧਵਾਰ ਨੂੰ ਛੋਟਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ‘ਚ 2 ਵਿਅਕਤੀਆਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਸ਼ਹਿਰ ਕੈਲਗਰੀ ‘ਚ ਦੁਪਹਿਰ ਦੇ ਲੱਗਭਗ 1.30 ਵਜੇ ਛੋਟਾ ਜਹਾਜ਼ ਹਾਦਸਾਗ੍ਰਸਤ ਹੋਇਆ । ਇਸ ਜਹਾਜ਼ ਨੇ ਕੈਲਗਰੀ ਤੋਂ ਉਡਾਣ ਭਰੀ ਸੀ। ਅਧਿਕਾਰੀਆਂ ਨੇ ਦੱਸਿਆ ਕਿ ਮਾਊਂਟ ਰੇਈ ‘ਚ ਗਲੇਸ਼ੀਅਰ ਏਰੀਏ ‘ਚ ਇਹ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਕੋਸਾਕ ਨੇ ਕਿਹਾ ਕਿ ਇਸ ਹਾਦਸੇ ਨੂੰ ਦੇਖਣ ਵਾਲੇ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਧਮਾਕੇ ਦੀ ਆਵਾਜ਼ ਸੁਣੀ ਅਤੇ ਉਨ੍ਹਾਂ ਦੇਖਿਆ ਕਿ ਇੱਥੇ ਛੋਟਾ ਜਹਾਜ਼ ਡਿੱਗਿਆ ਹੋਇਆ ਸੀ।
ਰਾਇਲ ਕੈਨੇਡੀਅਨ ਏਅਰ ਫੋਰਸ ਨੇ ਦੱਸਿਆ ਕਿ ਇਹ ਜਹਾਜ਼ ਓਂਟਾਰੀਓ ਜਾ ਰਿਹਾ ਸੀ ਕਿਉਂਕਿ ਅਧਿਕਾਰੀਆਂ ਨੂੰ ਫੋਨ ਆਇਆ ਸੀ ਕਿ ਇੱਥੇ ਫੌਜ ਨੂੰ ਮਦਦ ਦੀ ਜ਼ਰੂਰਤ ਹੈ। ਆਵਾਜਾਈ ਸੁਰੱਖਿਆ ਬੋਰਡ ਨੇ ਕਿਹਾ ਕਿ ਉਹ ਜਾਂਚ ਕਰ ਰਹੇ ਹਨ ਕਿ ਜਹਾਜ਼ ਕਿਵੇਂ ਹਾਦਸਾਗ੍ਰਸਤ ਹੋਇਆ। ਇਸ ਖੇਤਰ ‘ਚ ਜਾਂਚ ਅਧਿਕਾਰੀ ਪੁੱਜ ਗਏ ਹਨ ਅਤੇ ਲਾਸ਼ਾਂ ਨੂੰ ਪੋਸਟ ਮਾਰਟਮ ਲਈ ਲਿਜਾਇਆ ਗਿਆ।