ਓਟਾਵਾ (ਬਲਜਿੰਦਰ ਸੇਖਾ ) ਕੈਨੇਡਾ ਦੇ ਸੂਬੇ ਬ੍ਰਟਿਸ਼ ਕੋਲੰਬੀਆ ਦੇ ਵੈਨਕੂਵਰ ਸਾਊਥ ਹਲਕੇ ਤੋਂ ਲਿਬਰਲ ਮੈਂਬਰ ਪਾਰਲੀਮੈਂਟ ਅਤੇ ਕੈਨੇਡਾ ਦੇ ਕੈਬਨਿਟ ਮੰਤਰੀ ਹਰਜੀਤ ਸਿੰਘ ਸੱਜਣ ਨੇ ਮੁੜ ਪਾਰਲੀਮੈਂਟ ਚੋਣਾਂ ਨਾ ਲੜਨ ਦਾ ਐਲਾਨ ਕੀਤਾ ਹੈ। ਵਰਨਣਯੋਗ ਹੈ ਕਿ ਹਰਜੀਤ ਸਿੰਘ ਸੱਜਣ 2015 ਵਿੱਚ ਉਹ ਪਹਿਲੀ ਵਾਰ ਮੈਂਬਰ ਪਾਰਲੀਮੈਂਟ ਚੁਣੇ ਗਏ ਸਨ। ਜਸਟਿਨ ਟਰੂਡੋ ਵਜ਼ਾਰਤ ‘ਚ ਉਹ ਕੈਨੇਡਾ ਦੇ ਪਹਿਲੇ ਸਿੱਖ ਰੱਖਿਆ ਮੰਤਰੀ ਵੀ ਰਹਿ ਚੁੱਕੇ ਹਨ ।