ਟੋਰਾਂਟੋ, 28 ਜੁਲਾਈ

ਕੈਨੇਡੀਅਨ ਪੁਲੀਸ ਨੇ ਰਿਪੁਦਮਨ ਸਿੰਘ ਮਲਿਕ ਦੇ ਕਤਲ ਦੇ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਰਾਇਲ ਕੈਨੇਡੀਅਨ ਮਾਊਂਟਿਡ ਪੁਲੀਸ (ਆਰਸੀਐੱਮਪੀ) ਨੇ ਸਰੀ ਵਿੱਚ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਬ੍ਰਿਟਿਸ਼ ਕੋਲੰਬੀਆ ਦੇ ਐਬਟਸਫੋਰਡ ਤੋਂ ਟੈਨਰ ਫੌਕਸ (21) ਅਤੇ ਨਿਊ ਵੈਸਟਮਿੰਸਟਰ ਦੇ ਵੈਨਕੂਵਰ ਉਪਨਗਰ ਤੋਂ ਜੋਸ ਲੋਪੇਜ਼ (23) ਨੂੰ ਗ੍ਰਿਫਤਾਰ ਕੀਤਾ ਗਿਆ। ਪੁਲੀਸ ਅਧਿਕਾਰੀ ਮਨਦੀਪ ਮੂਕਰ ਨੇ ਕਿਹਾ, ‘ਅਸੀਂ ਇਸ ਕਤਲ ਦੇ ਸਬੰਧ ਵਿੱਚ ਦੋਵਾਂ ਮਸ਼ਕੂਕਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਵਿੱਚ ਕਾਮਯਾਬ ਹੋਏ। ਪੁਲੀਸ ਨੂੰ ਇਨ੍ਹਾਂ ਦੋਵਾਂ ਬਾਰੇ ਪਹਿਲਾਂ ਹੀ ਜਾਣਕਾਰੀ ਸੀ।’’ ਮਲਿਕ ਦੇ ਪੁੱਤਰ ਜਸਪ੍ਰੀਤ ਸਿੰਘ ਮਲਿਕ ਨੇ ਦੱਸਿਆ ਕਿ ਜਾਂਚ ਦਾ ਨਤੀਜਾ ਜੋ ਵੀ ਹੋਵੇ, ਅਸੀਂ ਮਹਾਨ ਵਿਅਕਤੀ ਨੂੰ ਗੁਆ ਦਿੱਤਾ ਹੈ।’