ਟੋਰਾਂਟੋ (ਬਲਜਿੰਦਰ ਸੇਖਾ) ਕੈਨੇਡਾ ਵਿੱਚ ਬਾਬਾ ਨਿਧਾਨ ਸਿੰਘ ਜੀ ਇੰਟਰਨੈਸ਼ਨਲ ਸੋਸਾਇਟੀ ਵਲੋਂ 22ਵਾਂ ਬਾਬਾ ਨਿਧਾਨ ਸਿੰਘ ਜੀ ਹਜ਼ੂਰ ਸਾਹਿਬ ਵਾਲਿਆਂ ਦੀ ਯਾਦ ਵਿੱਚ ਸਿਮ੍ਰਤੀ ਭਾਸ਼ਣ ਅਕਾਲ ਮੌਰਟਗੇਜ਼ਜ਼ ਮਿਸੀਸਾਗਾ ਵਿਖੇ ਕਰਵਾਇਆ ਗਿਆ। ਇਸ ਮੌਕੇ ਡਾ. ਕੁਲਜੀਤ ਸਿੰਘ ਜੰਜੂਆ, ਚੇਅਰਮੈਨ ਬਾਬਾ ਨਿਧਾਨ ਸਿੰਘ ਇੰਟਰਨੈਸ਼ਨਲ ਸੋਸਾਇਟੀ ਨੇ ਸਵਾਗਤੀ ਸ਼ਬਦ ਬੋਲਦਿਆਂ ਸਭ ਮਹਿਮਾਨਾਂ ਨੂੰ ਜੀ ਆਇਆਂ ਕਿਹਾ। ਸਿਮ੍ਰਤੀ ਭਾਸ਼ਣ ਦੇ ਮੁੱਖ ਵਕਤਾ ਡਾ. ਦਵਿੰਦਰ ਪਾਲ ਸਿੰਘ ਨੇ ਬਾਬਾ ਨਿਧਾਨ ਸਿੰਘ ਜੀ ਦੀ ਜੀਵਨੀ ਅਤੇ ਕਾਰਜਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਰੋਤਿਆਂ ਨਾਲ ਸਾਂਝੀ ਕੀਤੀ। ਵਕਤਾ ਸ. ਰਣਬੀਰ ਸਿੰਘ ਪਰਿਹਾਰ ਹੋਰਾਂ ਨੇ ਬਾਬਾ ਜੀ ਦੇ ਜੀਵਨ ਬਾਰੇ ਬੋਲਦਿਆਂ ਉਨ੍ਹਾਂ ਦੀ ਇਲਾਕੇ ਵਿਚ ਵਿੱਦਿਆ ਦੇ ਪਸਾਰ ਲਈ ਕੀਤੇ ਉਪਰਾਲਿਆਂ ਦਾ ਵੀ ਜ਼ਿਕਰ ਕੀਤਾ। ਲਾਹੌਰ ਪਾਕਿਸਤਾਨ ਤੋਂ ਆਏ ਵਿਸ਼ੇਸ਼ ਮਹਿਮਾਨ ਡਾ. ਅਖ਼ਤਰ ਹੁਸੈਨ ਸੰਧੂ ਹੋਰਾਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਪੰਜਾਬ ਤੋਂ ਵਿਸ਼ੇਸ਼ ਤੌਰ ਤੇ ਪੁੱਜੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸਕੱਤਰ ਅਤੇ ਸੋਸਾਇਟੀ ਦੇ ਮੋਢੀ ਚੇਅਰਮੈਨ ਡਾ. ਪਰਮਜੀਤ ਸਿੰਘ ਸਰੋਆ ਨੇ ਸਮੂਹ ਸਰੋਤਿਆਂ ਦਾ ਪ੍ਰੋਗਰਾਮ ‘ਚ ਸ਼ਿਰਕਤ ਕਰਨ ਲਈ ਧੰਨਵਾਦ ਕੀਤਾ। ਸਟੇਜ ਸਕੱਤਰ ਦੀ ਸੇਵਾ ਮੇਜਰ ਸਿੰਘ ਨਾਗਰਾ ਨੇ ਬਾਖ਼ੂਬੀ ਨਿਭਾਈ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਜਸਬੀਰ ਸਿੰਘ ਬੋਪਾਰਾਏ, ਮਹਿੰਦਰ ਪਾਲ ਸਿੰਘ, ਸੰਜੀਵ ਸਿੰਘ ਭੱਟੀ, ਦਵਿੰਦਰ ਸਿੰਘ ਪਵਾਰ, ਪਰਮਿੰਦਰ ਸਿੰਘ ਭੱਟੀ, ਪਰਮਜੀਤ ਸਿੰਘ ਭਾਟੀਆ, ਅਮਨਦੀਪ ਸਿੰਘ, ਮੁਸਕਾਨ ਅਰੋੜਾ, ਪਵਨਦੀਪ ਸਿੰਘ ਕੰਗ, ਅਨੁਸ਼ ਸਿੰਘ ਅਤੇ ਬਲਜਿੰਦਰ ਸਿੰਘ ਸੇਖਾ ਹਾਜ਼ਰ ਸਨ।