ਕੈਨੇਡਾ ਦੇ ਟੋਰਾਂਟੋ ਵਿੱਚ 11 ਜੁਲਾਈ ਨੂੰ ਭਗਵਾਨ ਜਗਨਨਾਥ ਦੀ ਰੱਥ ਯਾਤਰਾ ਕੱਢੀ ਜਾ ਰਹੀ ਸੀ। ਇਸ ਦੌਰਾਨ ਇਸ ਰੱਥ ਯਾਤਰਾ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ ਗਈ। ਦਰਅਸਲ ਜਦੋਂ ਇਹ ਰੱਥ ਯਾਤਰਾ ਕੱਢੀ ਜਾ ਰਹੀ ਸੀ, ਤਾਂ ਨੇੜਲੀ ਇਮਾਰਤ ਵਿੱਚੋਂ ਕਿਸੇ ਨੇ ਅੰਡੇ ਸੁੱਟ ਕੇ ਰੱਥ ਯਾਤਰਾ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ।

ਦੱਸ ਦੇਈਏ ਕਿ ਸੁੱਟੇ ਗਏ ਅੰਡੇ ਭਗਵਾਨ ਜਗਨਨਾਥ ਦੇ ਰੱਥ ਦੇ ਨੇੜੇ ਸੜਕ ‘ਤੇ ਡਿੱਗ ਪਏ। ਟੋਰਾਂਟੋ ਵਿੱਚ ਰਹਿਣ ਵਾਲੇ ਇੱਕ ਐਨਆਰਆਈ ਨੇ ਇਸ ਪੂਰੀ ਘਟਨਾ ਦੀ ਵੀਡੀਓ ਬਣਾਈ ਅਤੇ ਕਿਹਾ ਕਿ ਅਸੀਂ ਰੱਥ ਯਾਤਰਾ ਨਹੀਂ ਰੋਕੀ, ਨਫ਼ਰਤ ਕਦੇ ਵੀ ਵਿਸ਼ਵਾਸ ਨੂੰ ਹਰਾ ਨਹੀਂ ਸਕਦੀ। ਰੱਥ ਯਾਤਰਾ ‘ਤੇ ਅੰਡੇ ਸੁੱਟੇ ਜਾਣ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਭਾਰਤ ਸਰਕਾਰ ਨੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਇਸਨੂੰ ਮੰਦਭਾਗਾ ਅਤੇ ਤਿਉਹਾਰ ਦੀ ਭਾਵਨਾ ਦੇ ਵਿਰੁੱਧ ਦੱਸਿਆ। ਭਾਰਤ ਨੇ ਕੈਨੇਡੀਅਨ ਸਰਕਾਰ ਨੂੰ ਇਸ ਮਾਮਲੇ ਵਿੱਚ ਸ਼ਾਮਿਲ ਲੋਕਾਂ ਵਿਰੁੱਧ ਕਾਰਵਾਈ ਕਰਨ ਲਈ ਕਿਹਾ ਹੈ।

ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਇੰਸਟਾਗ੍ਰਾਮ ਯੂਜ਼ਰ ਇੱਕ ਵੀਡੀਓ ਪੋਸਟ ਕੀਤੀ, ਜਿਸ ਵਿੱਚ ਉਹ ਇਸਕਾਨ ਦੀ ਰੱਥ ਯਾਤਰਾ ਵਿੱਚ ਸ਼ਾਮਲ ਸੀ।