ਪੈਰਿਸ— ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਜਿਹੇ ਪਹਿਲੇ ਪੱਛਮੀ ਲੀਡਰ ਹਨ, ਜਿਨ੍ਹਾਂ ਨੇ ਇਹ ਮੰਨਿਆ ਹੈ ਕਿ ਉਨ੍ਹਾਂ ਦੇ ਦੇਸ਼ ਦੀਆਂ ਇੰਟੈਲੀਜੈਂਸ ਏਜੰਸੀਆਂ ਨੇ ਸਾਊਦੀ ਪੱਤਰਕਾਰ ਜਮਾਲ ਖਸ਼ੋਗੀ ਕਤਲਕਾਂਡ ਦੀ ਰਿਕਾਰਡਿੰਗ ਸੁਣੀ ਹੈ। ਪ੍ਰਧਾਨ ਮੰਤਰੀ ਟਰੂਡੋ ਨੇ ਸੋਮਵਾਰ ਨੂੰ ਪੈਰਿਸ ‘ਚ ਕਿਹਾ ਕਿ ਤੁਰਕੀ ਵਲੋਂ ਜੋ ਰਿਕਾਰਡਿੰਗ ਸਾਂਝੀ ਕੀਤੀ ਹੈ ਉਸ ਨੂੰ ਕੈਨੇਡਾ ਨੇ ਪੂਰੀ ਤਰ੍ਹਾਂ ਸੁਣਿਆ ਹੈ।
ਸ਼ਨੀਵਾਰ ਨੂੰ ਤੁਰਕੀ ਦੇ ਰਾਸ਼ਟਰਪਤੀ ਰੇਸੇਪ ਤੈਯਪ ਏਰਦੋਗਾਨ ਨੇ ਕਿਹਾ ਸੀ ਕਿ ਉਨ੍ਹਾਂ ਨੇ ਇਹ ‘ਟੇਪ’ ਕੁਝ ਦੇਸ਼ਾਂ ਨਾਲ ਸਾਂਝੀ ਕੀਤੀ ਹੈ ਪਰ ਕੈਨੇਡੀਅਨ ਲੀਡਰ ਇਸ ਗੱਲ ਦੀ ਪੁਸ਼ਟੀ ਕਰਨ ਵਾਲੇ ਪਹਿਲੇ ਵਿਅਕਤੀ ਹਨ, ਜਿਨ੍ਹਾਂ ਨੇ ਕਿਹਾ ਹੈ ਕਿ ਉਨ੍ਹਾਂ ਦੇ ਦੇਸ਼ ਦੀਆਂ ਖੂਫੀਆ ਏਜੰਸੀਆਂ ਨੇ ਇਕ ਆਡੀਓ ਟੇਪ ਨੂੰ ਸੁਣਿਆ ਹੈ। ਹਲਾਂਕਿ ਟਰੂਡੋ ਨੇ ਇਹ ਵੀ ਮੰਨਿਆ ਕਿ ਉਨ੍ਹਾਂ ਨੇ ਖੁਦ ਇਹ ਰਿਕਾਰਡਿੰਗ ਨਹੀਂ ਸੁਣੀ।
ਟਰੂਡੋ ਨੇ ਕਿਹਾ ਕਿ ਉਨ੍ਹਾਂ ਨੇ ਇਸ ਹਫਤੇ ਏਰਦੋਗਾਨ ਵਲੋਂ ਖਸ਼ੋਗੀ ਮਾਮਲੇ ਨੂੰ ਦੁਨੀਆ ਸਾਹਮਣੇ ਲਿਆਉਣ ‘ਚ ਸਾਹਸ ਦਿਖਾਇਆ ਹੈ, ਜਿਸ ਲਈ ਉਨ੍ਹਾਂ ਨੇ ਤੁਰਕੀ ਦੇ ਰਾਸ਼ਟਰਪਤੀ ਦਾ ਧੰਨਵਾਦ ਕੀਤਾ। ਟਰੂਡੋ ਨੇ ਹਾਲਾਂਕਿ ਇਹ ਨਹੀਂ ਦੱਸਿਆ ਕਿ ਇਸ ਰਿਕਾਰਡਿੰਗ ‘ਚ ਕੀ ਜਾਣਕਾਰੀ ਸਾਂਝੀ ਕੀਤੀ ਗਈ ਸੀ।