ਓਟਵਾ, 21 ਸਤੰਬਰ

ਭਾਰਤ-ਕੈਨੇਡਾ ਦੇ ਕੂਟਨੀਤਕ ਸਬੰਧਾਂ ਵਿੱਚ ਕੁੜੱਤਣ ਦੌਰਾਨ ਕੈਨੇਡੀਅਨ ਸੰਸਦ ਮੈਂਬਰ ਚੰਦਰ ਆਰੀਆ ਨੇ ਦੋਸ਼ ਲਾਇਆ ਕਿ ਕੱਟੜਪੰਥੀਆਂ ਵੱਲੋਂ ਹਿੰਦੂ-ਕੈਨੇਡੀਅਨਾਂ ’ਤੇ ਭਾਰਤ ਵਾਪਸ ਜਾਣ ਲਈ ਧਮਕੀਆਂ ਮਿਲ ਰਹੀਆਂ ਹਨ। ਉਨ੍ਹਾਂ ਦੇਸ਼ ਦੇ ਸਾਰੇ ਹਿੰਦੂ-ਕੈਨੇਡੀਅਨਾਂ ਨੂੰ ਵੀ ਸ਼ਾਂਤ ਤੇ ਚੌਕਸ ਰਹਿਣ ਦੇ ਨਾਲ ਨਾਲ ਕਿਸੇ ਵੀ ਅਣਸੁਖਾਵੀਂ ਘਟਨਾ ਦੀ ਸੂਚਨਾ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਦੇਣ ਦੀ ਅਪੀਲ ਕੀਤੀ ਹੈ। ਚੰਦਰ ਆਰੀਆ ਇੰਡੋ-ਕੈਨੇਡੀਅਨ ਨੇਤਾ ਹਨ, ਜੋ ਕੈਨੇਡਾ ਦੀ ਲਿਬਰਲ ਪਾਰਟੀ ਨਾਲ ਸਬੰਧਤ ਹਨ।