ਚੰਡੀਗੜ੍ਹ, 10 ਜਨਵਰੀ

ਭਾਰਤੀ ਚੋਣ ਕਮਿਸ਼ਨ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਲੋਕ ਕਾਂਗਰਸ ਪਾਰਟੀ ਨੂੰ ਅਗਾਮੀ ਚੋਣਾਂ ਲਈ ‘ਹਾਕੀ ਤੇ ਬਾਲ’ ਚੋਣ ਨਿਸ਼ਾਨ ਅਲਾਟ ਕੀਤਾ ਹੈ। ਪੰਜਾਬ ਲੋਕ ਕਾਂਗਰਸ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਪੰਜਾਬ ਵਿੱਚ 14 ਫਰਵਰੀ ਨੂੰ ਵੋਟਾਂ ਪੈਣਗੀਆਂ ਤੇ ਚੋਣ ਨਤੀਜਿਆਂ ਦਾ ਐਲਾਨ 10 ਮਾਰਚ ਨੂੰ ਹੋਵੇਗਾ।