ਚੰਡੀਗੜ੍ਹ, 26 ਨਵੰਬਰ
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੂੰ ਅੱਜ ਨਿਸ਼ਾਨੇ ’ਤੇ ਲਿਆ ਹੈ। ਦੋ ਦਿਨ ਪਹਿਲਾਂ ਹੀ ਹਰੀਸ਼ ਚੌਧਰੀ ਨੇ ਸੰਸਦ ਮੈਂਬਰ ਅਤੇ ਕੈਪਟਨ ਦੀ ਪਤਨੀ ਪ੍ਰਨੀਤ ਕੌਰ ਨੂੰ ਨੋਟਿਸ ਜਾਰੀ ਕੀਤਾ ਹੈ। ਕੈਪਟਨ ਨੇ ਕਿਹਾ ਕਿ ਰਾਜਸਥਾਨ ਵਿਚ ਹਰੀਸ਼ ਚੌਧਰੀ ਨੂੰ ਕਤਲ ਕੇਸ ਵਿਚ ਮੁਲਜ਼ਮ ਵਜੋਂ ਨਾਮਜ਼ਦ ਹੋਣ ਕਰਕੇ ਮੰਤਰੀ ਦੇ ਅਹੁਦੇ ਤੋਂ ਬਰਖਾਸਤ ਕੀਤਾ ਗਿਆ ਹੈ ਪਰ ਹੁਣ ਇਹ ਪੰਜਾਬ ਵਿਚ ਮੁੱਖ ਮੰਤਰੀ ਦੀ ਤਾਕਤ ਅਤੇ ਵਿਸ਼ੇਸ਼ ਅਧਿਕਾਰਾਂ ਦਾ ਆਨੰਦ ਕਿਵੇਂ ਮਾਣ ਰਿਹਾ ਹੈ। ਚੌਧਰੀ ਦਾ ਕੈਬਨਿਟ ਮੀਟਿੰਗਾਂ ਅਤੇ ਅਧਿਕਾਰੀਆਂ ਦੀਆਂ ਮੀਟਿੰਗਾਂ ਵਿਚ ਸ਼ਾਮਲ ਹੋੋਣਾ ਗੈਰਸੰਵਿਧਾਨਕ ਹੈ।