ਚੰਡੀਗੜ੍ਹ, 26 ਅਕਤੂਬਰ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੁੱਧਵਾਰ ਨੂੰ ਆਪਣੀ ਸਿਆਸੀ ਪਾਰਟੀ ਬਣਾਉਣ ਦਾ ਐਲਾਨ ਕਰ ਸਕਦੇ ਹਨ। ਇਸ ਸਬੰਧ ਵਿੱਚ ਇਹ ਸੰਕੇਤ ਅੱਜ ਉਦੋਂ ਮਿਲਿਆ ਜਦੋਂ ਉਨ੍ਹਾਂ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਚੰਡੀਗੜ੍ਹ ਵਿੱਚ ਅਮਰਿੰਦਰ ਸਿੰਘ ਦੀ ਪ੍ਰੈਸ ਕਾਨਫਰੰਸ ਲਈ ਮੀਡੀਆ ਨੂੰ ਸੱਦਾ ਦਿੱਤਾ।