ਪਾਇਲ:- ਇਥੇ ਆਮ ਆਦਮੀ ਪਾਰਟੀ ਪੰਜਾਬ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਪਾਇਲ ਦੇ ਇੰਚਾਰਜ਼ ਬਲਜਿੰਦਰ ਸਿੰਘ ਚੌਂਦਾ ਨੇ ਕਿਹਾ ਕਿ ਪੰਜਾਬ ਸਰਕਾਰ ਕਰੋਨਾ ਤੇ ਫਤਹਿ ਪਾਉਣ ਵਾਲੇ ਮਰੀਜ਼ਾਂ ਕੋਲੋਂ ਦਾਨ ਵਿੱਚ ਲਏ ਜਾਣ ਵਾਲੇ ਪਲਾਜ਼ਮਾਂ(ਬਲੱਡ ਸੈੱਲ) ਦਾ ਕਰੋਨਾ ਦੀ ਬਿਮਾਰੀ ਨਾਲ ਜੂਝ ਰਹੇ ਹੋਰ ਮਰੀਜ਼ਾਂ ਨੂੰ ਵੇਚੇ ਜਾਣ ਸਬੰਧੀ ਲਏ ਅਨੈਤਿਕ ਅਤੇ ਗੈਰ-ਜ਼ਿੰਮੇਵਾਰਨਾ ਫੈਸਲੇ ਨੂੰ ਆਮ ਆਦਮੀ ਪਾਰਟੀ ਦੇ ਵਿਰੋਧ ਕਾਰਨ ਫੈਸਲੇ ਨੂੰ ਵਾਪਸ ਲੈਣਾ ਪਿਆ, ਜੋ ‘ਆਪ’ ਦੀ ਵੱਡੀ ਜਿੱਤ ਹੈ। ਉਨ੍ਹਾਂ ਕਿਹਾ ਕਿ ਦਾਨ ਕੀਤੇ ਪਲਾਜ਼ਮਾਂ ਨੂੰ ਕਰੋਨਾ ਪੀੜਤ ਮਰੀਜ਼ਾਂ ਨੂੰ 20 ਹਜ਼ਾਰ ਪ੍ਰਤੀ ਯੂਨਿਟ ਵੇਚਣਾ ਬੇਹੱਦ ਹੈਰਾਨ ਅਤੇ ਪ੍ਰੇਸ਼ਾਨ ਕਰਨ ਵਾਲਾ ਸੀ, ਜੋ ਦਾਨ ਵਿੱਚ ਲਏ ਪਲਾਜ਼ਮਾਂ ਨੂੰ ਪੰਜਾਬ ਸਰਕਾਰ ਕੋਲ ਕੋਈ ਵੀ ਕਾਨੂੰਨੀ ਜਾਂ ਨੈਤਿਕ ਅਧਿਕਾਰ ਨਹੀਂ। ਸ੍ਰੀ ਚੌਂਦਾ ਨੇ ਕਿਹਾ ਕਿ ਜੇਕਰ ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ ਕਰੋਨਾ ਸਮੇਤ ਹੋਰ ਬਿਮਾਰੀਆਂ ਦੇ ਇਲਾਜ ਲਈ ਬਿਹਤਰੀਨ ਸਹੂਲਤਾਂ ਉਪਲੱਬਧ ਹੋਣ ਤਾਂ ਕੋਈ ਵੀ ਮਰੀਜ਼ ਪ੍ਰਾਈਵੇਟ ਹਸਪਤਾਲਾਂ ਵਿੱਚ ਮਹਿੰਗੇ ਇਲਾਜ ਨੂੰ ਤਰਜ਼ੀਹ ਨਾ ਦੇਵੇ ਪ੍ਰੰਤੂ ਸੂਬੇ ਦੇ ਸਰਕਾਰੀ ਸਿਹਤ ਪ੍ਰਬੰਧ ਖੁਦ ਬਿਮਾਰ ਪਏ ਹਨ।