*ਕਾਂਗਰਸ ਸਰਕਾਰ ਵੱਲੋਂ ਰਾਜ ਦੇ ਲੋਕਾਂ ਨਾਲ ਕੀਤੇ ਹਰੇਕ ਵਾਅਦੇ ਨੰੂ
 ਯੋਜਨਾਬੱਧ ਢੰਗ ਨਾਲ ਪੂਰਾ ਕੀਤਾ ਜਾ ਰਿਹੈ-ਸਿੰਗਲਾ
*ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਜ਼ਿਲਾ ਸੰਗਰੂਰ ਦੇ 8 ਲੱਖ 27 ਹਜ਼ਾਰ 30 ਲਾਭਪਤਾਰੀਆਂ ਨੰੂ ਮਿਲੇਗਾ ਸਸਤੀਆਂ ਦਰਾਂ ਤੇ ਮਿਆਰੀ ਰਾਸ਼ਨ-ਵਿਜੈ ਇੰਦਰ ਸਿੰਗਲਾ
ਸੰਗਰੂਰ 12 ਸਤੰਬਰ:
ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਸੰਗਰੂਰ ਵਿਖੇ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਜ਼ਿਲਾ ਸੰਗਰੂਰ ਦੇ ਲਾਭਤਾਰੀਆਂ ਨੰੂ ਸਮਾਰਟ ਰਾਸ਼ਨ ਕਾਰਡ ਮੁਹੱਈਆ ਕਰਵਾ ਇਕ ਰਾਸ਼ਟਰ ਇਕ ਰਾਸ਼ਨ ਕਾਰਡ ਸੇਵਾ ਨੰੂ ਸ਼ੁਰੂਆਤ ਕੀਤੀ। ਇਸ ਯੋਜਨਾ ਨੰੂ ਵੀਡਿਓ ਕਾਨਫਰੰਸਿੰਗ ਰਾਹੀਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਵੱਲੋਂ ਉਚੇਚੇ ਤੌਰ ’ਤੇ ਲੁਧਿਆਣਾ ਤੋਂ ਰਸਮੀ ਸ਼ੁਰੂਆਤ ਕੀਤੀ ਗਈ।
ਕੈਬਨਿਟ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੱਸਿਆ ਕਿ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ2013 ਤਹਿਤ ਇਨਾਂ ਸਮਾਰਟ ਕਾਰਡਾਂ ‘ਤੇ ਅਪ੍ਰੈਲ 2020 ਤੋਂ ਸਤੰਬਰ 2020 ਤੱਕ ਕੁੱਲ ਛੇ ਮਹੀਨਿਆਂ ਦੀ ਕਣਕ ਦੀ ਵੰਡ ਕੀਤੀ ਜਾ ਰਹੀ ਹੈ ਅਤੇ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਤਹਿਤ ਜੁਲਾਈ 2020 ਤੋਂ ਨਵੰਬਰ 2020 ਤੱਕ ਕੁੱਲ ਪੰਜ ਮਹੀਨਿਆਂ ਦੀ ਕਣਕ ਪੰਜ ਕਿੱਲੋ ਪ੍ਰਤੀ ਜੀਅ ਪ੍ਰਤੀ ਮਹੀਨਾ ਅਤੇ ਦਾਲ ਇੱਕ ਕਿਲੋ ਪ੍ਰਤੀ ਕਾਰਡ ਪ੍ਰਤੀ ਮਹੀਨਾ ਬਿਲਕੁਲ ਮੁਫਤ ਵੰਡਣ ਦੀ ਸ਼ੁਰੂਆਤ ਜਲਦ ਹੀ ਕੀਤੀ ਜਾਵੇਗੀ।
ਸ੍ਰੀ ਸਿੰਗਲਾ ਨੇ ਗਰੀਬ ਅਤੇ ਲੋੜਵੰਦ ਲੋਕਾਂ ਲਈ ਇਹ ਯੋਜਨਾ ਵੱਡੇ ਪੱਧਰ ’ਤੇ ਲਾਹੇਵੰਦ ਸਾਬਿਤ ਹੋਵੇਗੀ। ਉਨਾਂ ਕਿਹਾ ਕਿ ਸਮਾਰਟ ਰਾਸ਼ਨ ਕਾਰਡਾਂ ਰਾਹੀ ਕੋਈ ਵੀ ਲਾਭਪਾਤਰੀ ਆਪਣੀ ਸੁਵਿਧਾ ਦੇ ਕਿਸੇ ਵੀ ਡਿਪੂ ਹੋਲਡਰ ਤੋਂ ਸਰਕਾਰੀ ਰਾਸ਼ਨ ਲੈ ਸਕਣਗੇ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋੜਵੰਦ ਪਰਿਵਾਰਾਂ ਨੰੂ ਡਿਪੂਆਂ ਦੇ ਮਿਲਣ ਵਾਲੀ ਕਣਕ 2 ਰੁਪਏ ਪ੍ਰਤੀ ਕਿਲੋ ਤੇ ਹਿਸਾਬ ਨਾਲ ਮੁਹੱਈਆ ਕਰਵਾਈ ਜਾਂਦੀ ਹੈ, ਤਾਂ ਜੋ ਕੋਈ ਵੀ ਪਰਿਵਾਰ ਭੱਖੇ ਪੇਟ ਨਾ ਰਹੇ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਰਾਜ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸੀ ਹਰੇਕ ਵਾਅਦੇ ਨੰੂ ਪੂਰਾ ਕਰਨ ਲਈ ਲਗਾਤਾਰ ਯੋਜਨਾਬੱਧ ਢੰਗ ਨਾਲ ਪੂਰਾ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਸਮਾਰਟ ਰਾਸ਼ਨ ਕਾਰਡ ਯੋਜਨਾ ਦਾ ਮੰਤਵ ਨਿਰੋਲ ਲੋੜਵੰਦ ਪਰਿਵਾਰਾਂ ਨੰੂ ਸਸਤੀਆਂ ਦਰਾਂ ’ਤੇ ਰਾਸ਼ਨ ਮੁਹੱਈਆ ਕਰਵਾਉਣਾ ਹੈ। ਉਨਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਹਮੇਸ਼ਾ ਗਰੀਬਾਂ ਅਤੇ ਲੋੜਵੰਦਾਂ ਦੀ ਭਲਾਈ ਮੋਹਰੀ ਭੂਮਿਕਾ ਨਿਭਾਈ ਹੈ।
ਸ੍ਰੀ ਸਿੰਗਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਇਕ ਵੱਡਾ ਫੈਸਲਾ ਕਰਦਿਆਂ ਸੂਬੇ ਅੰਦਰ ਕਰੀਬ 9 ਲੱਖ ਲੋੜਵੰਦ ਪਰਿਵਾਰ ਜੋ ਕਿ ਸਮਾਰਟ ਰਾਸ਼ਨ ਕਾਰਡ ਯੋਜਨਾ ’ਚ ਸ਼ਾਮਿਲ ਨਹੀ ਹਨ, ਉਨਾਂ ਪਰਿਵਾਰਾਂ ਨੰੂ ਸਰਕਾਰ ਵੱਲੋਂ ਆਪਣੇ ਬਜ਼ਟ ਵਿੱਚੋਂ 2 ਰੁਪਏ ਕਿਲੋ ਕਣਕ ਮੁਹੱਈਆ ਕਰਵਾਈ ਜਾਵੇਗੀ, ਤਾਂ ਜੋ ਕੋਈ ਗਰੀਬ ਲਾਭਪਾਤਰੀ ਸਸਤਾ ਰਾਸ਼ਨ ਯੋਜਨਾ ਤੋਂ ਵਾਂਝਾ ਨਾ ਰਹਿ ਜਾਵੇ। ਇਸ ਤੋਂ ਬਾਅਦ ਕੈਬਨਿਟ ਮੰਤਰੀ ਸ੍ਰੀ ਸਿੰਗਲਾ ਨੇ ਸਮਾਰਟ ਰਾਸ਼ਨ ਕਾਰਡ ਲਾਭਪਤਾਰੀਆਂ ਨੰੂ ਰਾਸ਼ਨ ਕਾਰਡ ਵੀ ਮੁਹੱਈਆ ਕਰਵਾਏ।
ਉਨਾਂ ਦੱਸਿਆ ਕਿ ਜ਼ਿਲਾ ਸੰਗਰੂਰ ’ਚ ਰਾਸ਼ਟਰੀ ਫੂਡ ਸਕਿਉਰਟੀ ਐਕਟ 2013 ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ 2 ਲੱਖ 12 ਹਜ਼ਾਰ 811 ਪਰਿਵਾਰ ਅਤੇ 8 ਲੱਖ 27 ਹਜ਼ਾਰ 30 ਮੈਂਬਰ ਸ਼ਾਮਿਲ ਹਨ। ਉਨਾਂ ਦੱਸਿਆ ਕਿ ਸਬ ਡਵੀਜ਼ਨ ਸੰਗਰੂਰ ਵਿਖੇ33096 ਪਰਿਵਾਰ ਅਤੇ 125645 ਮੈਂਬਰ ਸ਼ਾਮਿਲ ਹਨ। ਇਸੇ ਤਰਾਂ ਅਹਿਮਦਗੜ ਵਿਖੇ 19949 ਪਰਿਵਾਰ 73984 ਮੈਂਬਰ, ਭਵਾਨੀਗੜ ਵਿਖੇ 20579 ਪਰਿਵਾਰ 79950 ਮੈਂਬਰ, ਸੁਨਾਮ 23347 ਪਰਿਵਾਰ 90008 ਮੈਂਬਰ, ਧੂਰੀ 26026 ਪਰਿਵਾਰ 99295 ਮੈਂਬਰ, ਦਿੜਬਾ 15031 ਪਰਿਵਾਰ 58924 ਮੈਂਬਰ, ਮੂਨਕ 16227 ਪਰਿਵਾਰ 71768 ਮੈਂਬਰ, ਲਹਿਰਾਗਾਗਾ 18054 ਪਰਿਵਾਰ 72199 ਮੈਂਬਰ, ਮਲੇਰਕੋਟਲਾ 40502 ਪਰਿਵਾਰ ਅਤੇ  155257 ਮੈਂਬਰ ਸ਼ਾਮਿਲ ਕੀਤੇ ਗਏ ਹਨ।
ਇਸ ਮੌਕੇ ਚੇਅਰਮੈਨ ਜ਼ਿਲਾ ਯੋਜਨਾ ਬੋਰਡ ਰਜਿੰਦਰ ਸਿੰਘ ਰਾਜਾ ਬੀਰਕਲਾਂ, ਚੇਅਰਮੈਨ ਮਾਰਕੀਟ ਕਮੇਟੀ ਅਨਿਲ ਘੀਚਾ, ਚੇਅਰਮੈਨ ਖਾਦੀ ਬੋਰਡ ਗੀਤਾ ਸ਼ਰਮਾ,  ਡਾਇਰੈਕਟਰ ਇਨਫੋਟੈਕ ਸਤੀਸ਼ ਕਾਂਸਲ, ਚੇਅਰਮੈਨ ਲੀਗਲ ਸੈਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਗੁਰਤੇਜ਼ ਸਿੰਘ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਜ) ਅਨਮੋਲ ਸਿੰਘ ਧਾਲੀਵਾਲ, ਐਸ.ਡੀ.ਐਮ. ਸੰਗਰੂਰ ਬਬਨਦੀਪ ਸਿੰਘ ਵਾਲੀਆਂ, ਐਸ.ਡੀ.ਐਮ. ਭਵਾਨੀਗੜ ਡਾ. ਕਰਮਜੀਤ ਸਿੰਘ, ਜ਼ਿਲਾ ਖੁਰਾਕ ਤੇ ਸਪਲਾਈ ਕੰਟਰੋਲਰ ਤਰਵਿੰਦਰ ਸਿੰਘ ਅਤੇ ਹੋਰ ਅਧਿਕਾਰੀ ਤੇ ਸਮਾਰਟ ਰਾਸ਼ਨ ਕਾਰਡ ਦੇ ਲਾਭਪਤਾਰੀ ਹਾਜ਼ਰ ਸਨ।