ਫ਼ਰੀਦਕੋਟ, 13 ਮਈ
ਕੋਟਕਪੂਰਾ ਗੋਲੀ ਕਾਂਡ ਵਿੱਚ ਪੰਜਾਬ ਸਰਕਾਰ ਵੱਲੋਂ ਕਾਇਮ ਕੀਤੀ ਨਵੀਂ ਜਾਂਚ ਟੀਮ ਨੇ ਅੱਜ ਬਕਾਇਦਾ ਆਪਣੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਜਾਂਚ ਟੀਮ ਦੇ ਮੁਖੀ ਐੱਲਕੇ ਯਾਦਵ ਨੇ ਆਪਣੇ ਸਹਿਯੋਗੀ ਮੈਂਬਰਾਂ ਨਾਲ ਅੱਜ ਮੌਕੇ ਦਾ ਜਾਇਜ਼ਾ ਲਿਆ। ਜਾਂਚ ਟੀਮ ਨੇ ਇਸ ਦੌਰੇ ਦੌਰਾਨ ਕਿਸੇ ਨਾਲ ਕੋਈ ਗੱਲਬਾਤ ਨਹੀਂ ਕੀਤੀ। ਇਹ ਜਾਂਚ ਟੀਮ ਛੇ ਮਹੀਨਿਆਂ ਵਿਚ ਆਪਣੀ ਰਿਪੋਰਟ ਫ਼ਰੀਦਕੋਟ ਦੀ ਅਦਾਲਤ ਨੂੰ ਸੌਂਪੇਗੀ।