ਫ਼ਰੀਦਕੋਟ, 15 ਜੁਲਾਈ

ਫ਼ਰੀਦਕੋਟ ਦੇ ਕਾਰਜਕਾਰੀ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਨੇ ਕੋਟਕਪੂਰਾ ਗੋਲੀ ਕਾਂਡ ਵਿੱਚ ਐੱਸਪੀ ਬਲਜੀਤ ਸਿੰਘ ਸਿੱਧੂ ਅਤੇ ਉਸ ਵੇਲੇ ਦੇ ਐੱਸਐੱਚਓ ਗੁਰਦੀਪ ਸਿੰਘ ਪੰਧੇਰ ਦੀ ਜ਼ਮਾਨਤ ਖਾਰਜ ਕਰ ਦਿੱਤੀ ਹੈ। ਇਸ ਦੇ ਨਾਲ ਹੀ ਵਿਸ਼ੇਸ਼ ਜਾਂਚ ਟੀਮ ਨੇ ਗੁਰਦੀਪ ਸਿੰਘ ਪੰਧੇਰ ਨੂੰ ਬਹਿਬਲ ਗੋਲੀ ਕਾਂਡ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕਰ ਲਿਆ ਹੈ।