ਕੋਲਕਾਤਾ, 21 ਦਸੰਬਰ
ਇਥੇ ਕੋਲਕਾਤਾ ਨਗਰ ਨਿਗਮ ਦੀਆਂ ਚੋਣਾਂ ਵਿੱਚ ਸੱਤਾਧਾਰੀ ਤ੍ਰਿਣਮੂਲ ਕਾਂਗਰਸ ਨੇ 144 ਵਾਰਡਾਂ ਵਿੱਚੋਂ 101 ਵਾਰਡਾਂ ਉੱਤੇ ਜਿੱਤ ਪ੍ਰਾਪਤ ਕਰ ਕੇ ਤੀਜੀ ਵਾਰ ਨਗਰ ਨਿਗਮ ਦੀ ਵਾਗਡੋਰ ਆਪਣੇ ਹੱਥਾਂ ਵਿੱਚ ਲੈ ਲਈ ਹੈ। ਤ੍ਰਿਣਮੂਲ ਕਾਂਗਰਸ ਦੇ 33 ਉਮੀਦਵਾਰ ਹੋਰਨਾਂ ਵਾਰਡਾਂ ਵਿੱਚ ਜਿੱਤ ਵੱਲ ਵਧ ਰਹੇ ਹਨ। ਇਸੇ ਦੌਰਾਨ ਭਾਜਪਾ ਨੇ ਇਕ ਸੀਟ ਉੱਤੇ ਜਿੱਤ ਹਾਸਲ ਕੀਤੀ ਹੈ ਤੇ ਤਿੰਨ ਵਾਰਡਾਂ ਵਿੱਚ ਉਸ ਦੇ ਉਮੀਦਵਾਰ ਜਿੱਤ ਵੱਲ ਵਧ ਰਹੇ ਹਨ। ਇਸੇ ਦੌਰਾਨ ਕਾਂਗਰਸ ਨੇ ਦੋ ਵਾਰਡਾਂ ਵਿੱਚ ਜਿੱਤ ਦਰਜ ਕੀਤੀ ਹੈ ਤੇ ਸੀਪੀਆਈ (ਐਮ) ਦੀ ਅਗਵਾਈ ਵਾਲੇ ਖੱਬੇ ਫਰੰਟ ਦੇ ਉਮੀਦਵਾਰ ਦੋ ਸੀਟਾਂ ਉੱਤੇ ਅੱਗੇ ਚੱਲ ਰਹੇ ਹਨ। ਇਸੇ ਦੌਰਾਨ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕੋਲਕਾਤਾ ਨਗਰ ਨਿਗਮ ਚੋਣਾਂ ਵਿੱਚ ਪਾਰਟੀ ਨੂੰ ਮਿਲੀ ਜਿੱਤ ਮੌਕੇ ਗੁਹਾਟੀ ਵਿੱਚ ਮਾਂ ਕਮਾਖਿਆ ਦੇਵੀ ਮੰਦਰ ਵਿੱਚ ਮੱਥਾ ਟੇਕਿਆ।