ਨਵੀਂ ਦਿੱਲੀ:ਭਾਰਤ ਦੇ ਉੱਘੇ ਕ੍ਰਿਕਟਰ ਕਪਿਲ ਦੇਵ ਨੇ ਅੱਜ ਇੱਥੇ ਫੋਰਟਿਸ ਹਸਪਤਾਲ ਵਿੱਚ ਕੋਵਿਡ-19 ਵੈਕਸੀਨ ਦੀ ਪਹਿਲੀ ਖੁਰਾਕ ਲਈ। ਵਿਸ਼ਵ ਕੱਪ ਜੇਤੂ ਟੀਮ ਦਾ ਕਪਤਾਨ ਕੋਵਿਡ ਦੀ ਵੈਕਸੀਨ ਲੈਣ ਵਾਲਾ ਦੂਜਾ ਸਾਬਕਾ ਭਾਰਤੀ ਕ੍ਰਿਕਟਰ ਬਣ ਗਿਆ। ਇਸ ਤੋਂ ਪਹਿਲਾਂ ਭਾਰਤੀ ਟੀਮ ਦੇ ਮੁੱਖ ਕੋਚ ਰਵੀ ਸ਼ਾਸਤਰੀ ਨੇ ਅਹਿਮਦਾਬਾਦ ਵਿੱਚ ਇਸ ਦਾ ਟੀਕਾ ਲਗਵਾਇਆ ਸੀ। ਦੇਸ਼ ਵਿੱਚ ਕਰੋਨਾ ਟੀਕਾਕਰਨ ਦਾ ਦੂਜਾ ਪੜਾਅ ਸੋਮਵਾਰ ਨੂੰ ਸ਼ੁਰੂ ਹੋਇਆ ਸੀ।