ਨਵੀਂ ਦਿੱਲੀ, 23 ਮਾਰਚ
ਕਰੋਨਾ ਦੇ ਲਗਾਤਾਰ ਘਟਦੇ ਮਾਮਲਿਆਂ ਦੇ ਮੱਦੇਨਜ਼ਰ ਗ੍ਰਹਿ ਮੰਤਰਾਲੇ ਨੇ ਕਰੀਬ ਦੋ ਸਾਲਾਂ ਬਾਅਦ 31 ਮਾਰਚ ਤੋਂ ਕੋਵਿਡ-19 ਨਾਲ ਸਬੰਧਤ ਸਾਰੀਆਂ ਪਾਬੰਦੀਆਂ ਨੂੰ ਹਟਾਉਣ ਦਾ ਫੈਸਲਾ ਕੀਤਾ ਹੈ ਪਰ ਮਾਸਕ ਪਹਿਨਣ ਅਤੇ ਸਮਾਜਿਕ ਦੂਰੀ ਦੇ ਨਿਯਮ ਲਾਗੂ ਰਹਿਣਗੇ। ਪਹਿਲੀ ਵਾਰ 24 ਮਾਰਚ 2020 ਨੂੰ ਕੇਂਦਰ ਸਰਕਾਰ ਨੇ ਦੇਸ਼ ਵਿੱਚ ਕਰੋਨਾ ਨੂੰ ਫੈਲਣ ਤੋਂ ਰੋਕਣ ਲਈ ਡਿਜ਼ਾਸਟਰ ਮੈਨੇਜਮੈਂਟ ਐਕਟ (ਡੀਐੱਮ ਐਕਟ) 2005 ਤਹਿਤ ਕਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਸਨ ਅਤੇ ਸਮੇਂ-ਸਮੇਂ ‘ਤੇ ਬਦਲਾਅ ਵੀ ਕੀਤੇ ਸਨ।