ਨਵੀਂ ਦਿੱਲੀ, 11 ਅਕਤੂਬਰ

ਭਾਰਤ ਵਿਚ ਇਕ ਦਿਨ ਵਿਚ ਕੋਵਿਡ-19 ਦੇ 18,132 ਨਵੇਂ ਕੇਸ ਸਾਹਮਣੇੇ ਆਉਣ ਤੋਂ ਬਾਅਦ ਦੇਸ਼ ਵਿਚ ਕਰੋਨਾਵਾਇਰਸ ਤੋਂ ਪ੍ਰਭਾਵਿਤ ਹੋਣ ਵਾਲੇ ਕੁੱਲ ਮਰੀਜ਼ਾਂ ਦੀ ਗਿਣਤੀ 3,39,71,607 ਹੋ ਗਈ। ਪਿਛਲੇ 215 ਦਿਨਾਂ ਵਿਚ ਇਕ ਦਿਨ ’ਚ ਸਾਹਮਣੇ ਆਏ ਲਾਗ ਦੇ ਇਹ ਸਭ ਤੋਂ ਘੱਟ ਕੇਸ ਹਨ। ਉੱਧਰ, ਮਰੀਜ਼ਾਂ ਦੇ ਠੀਕ ਹੋਣ ਦੀ ਕੌਮੀ ਦਰ ਵਧ ਕੇ 98 ਫ਼ੀਸਦ ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ 8 ਵਜੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿਚ ਕਰੋਨਾ ਕਾਰਨ 193 ਹੋਰ ਮਰੀਜ਼ਾਂ ਦੀ ਮੌਤ ਹੋ ਗਈ, ਜਿਸ ਨਾਲ ਕਰੋਨਾ ਕਾਰਨ ਹੋਣ ਵਾਲੀਆਂ ਕੁੱਲ ਮੌਤਾਂ ਦੀ ਗਿਣਤੀ 4,50,782 ਹੋ ਗਈ। ਦੇਸ਼ ਵਿਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 2,27,347 ਰਹਿ ਗਈ ਹੈ ਜੋ ਕਿ ਪਿਛਲੇ 209 ਦਿਨਾਂ ਵਿਚ ਸਭ ਤੋਂ ਘੱਟ ਹੈ।

ਸਿਹਤ ਮੰਤਰਾਲੇ ਅਨੁਸਾਰ ਹੁਣ ਤੱਕ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਕੋਵਿਡ ਵਿਰੋਧੀ ਵੈਕਸੀਨ ਦੇ 96.75 ਕਰੋੜ ਤੋਂ ਵੱਧ ਡੋਜ਼ ਮੁਹੱਈਆ ਕੀਤੇ ਜਾ ਚੁੱਕੇ ਹਨ। ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਕੋਲ ਅਜੇ ਵੀ 8.43 ਕਰੋੜ ਤੋਂ ਵੱਧ ਡੋਜ਼ ਪਏ ਹਨ।