ਨਵੀਂ ਦਿੱਲੀ, 2 ਅਕਤੂਬਰ

ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ 152ਵੀਂ ਜਯੰਤੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਪ੍ਰਧਾਨ ਮੰਤਰੀ ਨੇ ਰਾਜਧਾਨੀ ਦੇ ਰਾਜਘਾਟ ਵਿਖੇ ਮਹਾਤਮਾ ਗਾਂਧੀ ਦੀ ਸਮਾਧੀ ‘ਤੇ ਜਾ ਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਪ੍ਰਧਾਨ ਮੰਤਰੀ ਨੇ ਨਾਲ ਹੀ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਨੂੰ ਉਨ੍ਹਾਂ ਦੀ 117ਵੀਂ ਜਯੰਤੀ ‘ਤੇ ਸ਼ਰਧਾਂਜਲੀ ਦਿੱਤੀ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਵੀ ਅੱਜ ਮਹਾਤਮਾ ਗਾਂਧੀ ਤੇ ਸ਼ਾਸਤਰੀ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਦੇਸ਼ ਭਰ ਵਿਚ ਅੱਜ ਦੋਵਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਜਾ ਰਹੀਆਂ ਹਨ।