ਚੰਡੀਗੜ੍ਹ, 29 ਮਾਰਚ

ਪੰਜਾਬ ਸਰਕਾਰ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਦੱਸਿਆ ਕਿ ਕੋਸ਼ਿਸ਼ਾਂ ਦੇ ਬਾਵਜੂਦ ਖਾਲਿਸਤਾਨ ਦੇ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਹਾਲੇ ਤੱਕ ਗ੍ਰਿਫਤਾਰ ਨਹੀਂ ਜਾ ਸਕਿਆ। ਜਸਟਿਸ ਐੱਨਐੱਸ ਸ਼ੇਖਾਵਤ ਐਡਵੋਕੇਟ ਇਮਾਨ ਸਿੰਘ ਖਾਰਾ ਦੁਆਰਾ ਦਾਇਰ ਪਟੀਸ਼ਨ ’ਤੇ ਸੁਣਵਾਈ ਕਰ ਰਹੇ ਸਨ, ਜਿਸ ਵਿੱਚ ਪੁਲੀਸ ਹਿਰਾਸਤ ’ਚੋਂ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਮੰਗ ਕੀਤੀ ਗਈ ਹੈ। ਸ੍ਰੀ ਖਾਰਾ ਨੇ ਹਾਲ ਹੀ ਵਿੱਚ ਦਾਇਰ ਕੀਤੀ ਪਟੀਸ਼ਨ ਵਿੱਚ ਦਾਅਵਾ ਕੀਤਾ ਸੀ ਕਿ ਅੰਮ੍ਰਿਤਪਾਲ ਸਿੰਘ ਪੁਲੀਸ ਦੀ ਗੈਰ-ਕਾਨੂੰਨੀ ਹਿਰਾਸਤ ’ਚ ਹੈ। ਅੱਜ ਮਾਮਲੇ ਦੀ ਮੁੜ ਸ਼ੁਰੂ ਹੋਈ ਸੁਣਵਾਈ ਦੌਰਾਨ ਪਟੀਸ਼ਨਰ ਨੇ ਆਪਣੇ ਦਾਅਵੇ ਦੀ ਸੱਚਾਈ ਲਈ ਸਬੂਤ ਪੇਸ਼ ਕਰਨ ਲਈ ਹੋਰ ਸਮਾਂ ਮੰਗਿਆ।