ਨਵੀਂ ਦਿੱਲੀ, 12 ਅਗਸਤ

ਹਰ ਸਾਲ 29 ਅਗਸਤ ਨੂੰ ਹੋਣ ਵਾਲਾ ਰਾਸ਼ਟਰੀ ਖੇਡ ਪੁਰਸਕਾਰ ਸਮਾਰੋਹ ਇਸ ਸਾਲ ਦੇਰੀ ਨਾਲ ਹੋਵੇਗਾ ਕਿਉਂਕਿ ਸਰਕਾਰ ਚਾਹੁੰਦੀ ਹੈ ਕਿ ਚੋਣ ਪੈਨਲ ਟੋਕੀਓ ਪੈਰਾਲੰਪਿਕਸ ਵਿਚ ਹਿੱਸਾ ਲੈਣ ਵਾਲੇ ਪੈਰਾ ਅਥਲੀਟਾਂ ਦੇ ਪ੍ਰਦਰਸ਼ਨ ਨੂੰ ਸ਼ਾਮਲ ਕਰੇ। ਪੈਰਾਲੰਪਿਕ ਖੇਡਾਂ ਟੋਕੀਓ ਵਿੱਚ 24 ਅਗਸਤ ਤੋਂ 5 ਸਤੰਬਰ ਤੱਕ ਹੋਣਗੀਆਂ। ਖੇਡ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਪੁਰਸਕਾਰ ਜੇਤੂਆਂ ਦੀ ਚੋਣ ਕਰਨ ਲਈ ਚੋਣ ਪੈਨਲ ਬਣਾ ਦਿੱਤਾ ਗਿਆ ਹੈ ਪਰ ਚੋਣ ਪ੍ਰਕਿਰਿਆ ਨੂੰ ਅੱਗੇ ਵਧਾਉਣ ਤੋਂ ਪਹਿਲਾਂ ਕੁਝ ਹੋਰ ਸਮੇਂ ਦਾ ਇੰਤਜ਼ਾਰ ਕਰਨਾ ਚਾਹੁਣਗੇ।