ਨਵੀਂ ਦਿੱਲੀ, 16 ਜਨਵਰੀ

ਕੌਮੀ ਜਾਂਚ ਏਜੰਸੀ (ਐਨਆਈਏ) ਨੇ ਪੱਤਰਕਾਰ, ਖੇਤੀ ਕਾਨੂੰਨ ਦਾ ਵਿਰੋਧ ਕਰ ਰਹੇ ਕਿਸਾਨ ਆਗੂਆਂ ਤੇ ਸਿੱਖਸ ਫਾਰ ਜਸਟਿਸ ਮਾਮਲੇ ਨਾਲ ਸਬੰਧਤ ਦਰਜਨ ਤੋਂ ਵੱਧ ਵਿਅਕਤੀਆਂ ਨੂੰ ਨੋਟਿਸ ਜਾਰੀ ਕਰ ਕੇ ਜਾਂਚ ਵਿਚ ਸ਼ਾਮਲ ਹੋਣ ਲਈ ਕਿਹਾ ਹੈ। ਐਨਆਈਏ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਸਾਰਿਆਂ ਨੂੰ ਜਾਂਚ ਵਿਚ ਸ਼ਾਮਲ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ। ਜਾਂਚ ਏਜੰਸੀ ਨੇ ਲੋਕ ਭਲਾਈ ਇਨਸਾਫ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਬਲਦੇਵ ਸਿੰਘ ਨੂੰ ਵੀ ਨੋਟਿਸ ਭੇਜਿਆ ਹੈ ਪਰ ਬਲਦੇਵ ਸਿੰਘ ਨੇ ਦੱਸਿਆ ਕਿ ਉਹ ਪਰਿਵਾਰਕ ਰੁਝੇਵਿਆਂ ਕਾਰਨ ੲੰਜੰਸੀ ਦੀ ਜਾਂਚ ਵਿਚ ਸ਼ਾਮਲ ਨਹੀਂ ਹੋਵੇਗਾ।