ਨਵੀਂ ਦਿੱਲੀ, 27 ਜਨਵਰੀ
ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ (ਡੀਡੀਐੱੱਮਏ) ਨੇ ਕੋਵਿਡ ਵਿੱਚ ਸੁਧਾਰ ਦੇ ਮੱਦੇਨਜ਼ਰ ਰਾਸ਼ਟਰੀ ਰਾਜਧਾਨੀ ਵਿੱਚ ਗੈਰ-ਜ਼ਰੂਰੀ ਦੁਕਾਨਾਂ ਖੋਲ੍ਹਣ ਦੀ ਔਡੀ-ਈਵਨ ਵਿਵਸਥਾ ਖਤਮ ਕਰਨ, ਸ਼ਨਿਚਰਵਾਰ ਨੂੰ ਕਰਫਿਊ ਹਟਾਉਣ ਅਤੇ ਰਾਸ਼ਟਰੀ ਰਾਜਧਾਨੀ ਵਿੱਚ 50 ਫੀਸਦ ਸਮਰਥਾ ਨਾਲ ਰੈਸਟੋਰੈਂਟ ਅਤੇ ਬਾਰ ਖੋਲ੍ਹਣ ਦਾ ਫੈਸਲਾ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਉਪ ਰਾਜਪਾਲ ਅਨਿਲ ਬੈਜਲ ਦੀ ਪ੍ਰਧਾਨਗੀ ‘ਚ ਹੋਈ ਬੈਠਕ ‘ਚ ਇਹ ਫੈਸਲਾ ਲਿਆ ਗਿਆ। ਬੈਜਲ ਨੇ ਹਾਲਾਂਕਿ ਅਗਲੀ ਮੀਟਿੰਗ ਤੱਕ ਸਕੂਲਾਂ ਨੂੰ ਮੁੜ ਖੋਲ੍ਹਣ ਦੇ ਫੈਸਲੇ ਨੂੰ ਟਾਲ ਦਿੱਤਾ। ਉਨ੍ਹਾਂ ਦੱਸਿਆ ਕਿ ਸਰਕਾਰੀ ਦਫਤਰਾਂ ਨੂੰ ਵੀ 50 ਫੀਸਦੀ ਸਟਾਫ ਦੀ ਹਾਜ਼ਰੀ ਨਾਲ ਮੁੜ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ।