ਪਟਿਆਲਾ, 25 ਮਾਰਚ

ਪੰਜਾਬ ਹੈਂਡਬਾਲ ਐਸੋਸੀਏਸ਼ਨ ਵੱਲੋਂ 27 ਮਾਰਚ ਨੂੰ ਸਵੇਰੇ 11 ਵਜੇ ਪਬਲਿਕ ਕਾਲਜ ਸਮਾਣਾ ਦੇ ਇਨਡੋਰ ਹੈਂਡਬਾਲ ਸਟੇਡੀਅਮ ਵਿੱਚ ਪੰਜਾਬ ਦੇ ਸੀਨੀਅਰ ਹੈਂਡਬਾਲ ਖਿਡਾਰੀਆਂ ਦੇ ਟ੍ਰਾਇਲ ਕਰਵਾਏ ਜਾ ਰਹੇ ਹਨ। ਐਸੋਸੀਏਸ਼ਨ ਦੇ ਬੁਲਾਰੇ ਡਾ. ਜਤਿੰਦਰ ਦੇਵ ਨੇ ਦੱਸਿਆ ਕਿ ਇਨ੍ਹਾਂ ਟ੍ਰਾਇਲਾਂ ਦੌਰਾਨ ਚੁਣੇ ਖਿਡਾਰੀ ਇੰਦੌਰ (ਮੱਧ ਪ੍ਰਦੇਸ਼) ਵਿਖੇ 30 ਮਾਰਚ ਤੋਂ 3 ਅਪਰੈਲ ਦਰਮਿਆਨ ਹੋ ਰਹੀ 49ਵੀ ਸੀਨੀਅਰ ਨੈਸ਼ਨਲ (ਪੁਰਸ਼) ਹੈਂਡਬਾਲ ਚੈਂਪੀਅਨਸ਼ਿਪ ਵਿੱਚ ਪੰਜਾਬ ਦੀ ਪ੍ਰਤੀਨਿਧਤਾ ਕਰਨਗੇ ਉਨ੍ਹਾਂ ਦੱਸਿਆ ਕਿ ਖਿਡਾਰੀਆਂ ਨੂੰ ਕੋਵਿਡ-19 ਨਿਯਮਾ ਦੀ ਪਾਲਣਾ ਕਰਨੀ ਲਾਜ਼ਮੀ ਹੈ।