ਮੁੰਬਈ, 1 ਮਾਰਚ

ਜਾਵੇਦ ਅਖ਼ਤਰ ਵੱਲੋਂ ਦਾਖਲ ਹੱਤਕ ਮਾਮਲੇ ਵਿੱਚ ਅਦਾਕਾਰਾ ਕੰਗਨਾ ਦੇ ਅਦਾਲਤ ਵਿੱਚ ਪੇਸ਼ ਨਾ ਹੋਣ ਬਾਅਦ ਮੁੰਬਈ ਦੀ ਇਕ ਅਦਾਲਤ ਨੇ ਉਸ ਖਿਲਾਫ਼

ਵਾਰੰਟ ਜਾਰੀ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੰਗਨਾ ਨੂੰ ਮੁੰਬਈ ਪੁਲੀਸ ਨੇ ਜਾਵੇਦ ਅਖ਼ਤਰ ਵੱਲੋਂ ਦਾਖਲ ਹੱਤਕ ਮਾਮਲੇ ਵਿੱਚ ਤਲਬ ਕੀਤਾ ਸੀ। ਅਖ਼ਤਰ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਸੀ ਕਿ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਤੋਂ ਬਾਅਦ ਟੀਵੀ ਇੰਟਰਵਿਊ ਵਿੱਚ ਬੌਲੀਵੁੱਡ ’ਚ ਧੜੇਬੰਦੀ ’ ਦਾ ਜ਼ਿਕਰ ਕਰਦਿਆਂ ਕੰਗਨਾ ਨੇ ਉਨ੍ਹਾਂ ਦਾ ਨਾਂ ਲਿਆ ਸੀ। ਮਾਮਲੇ ਦੀ ਅਗਲੀ ਸੁਣਵਾਈ 22 ਮਾਰਚ ਨੂੰ ਹੋਵੇਗੀ।