ਚੰਡੀਗੜ੍ਹ, 10 ਅਪਰੈਲ
ਖ਼ਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਸਹਿਯੋਗੀ ਪਪਲਪ੍ਰੀਤ ਸਿੰਘ ਨੂੰ ਅੱਜ ਪੰਜਾਬ ਪੁਲੀਸ ਅਤੇ ਉਸ ਦੀ ਕਾਊਂਟਰ ਇੰਟੈਲੀਜੈਂਸ ਯੂਨਿਟ ਨੇ ਗ੍ਰਿਫ਼ਤਾਰ ਕਰ ਲਿਆ। ਆਈਜੀ ਸੁਖਚੈਨ ਸਿੰਘ ਗਿੱਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪਪਲਪ੍ਰੀਤ ਸਿੰਘ ਨੂੰ ਅੰਮ੍ਰਿਤਸਰ ਦੇ ਕੱਥੂਨੰਗਲ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਪਲਪ੍ਰੀਤ ਸਿੰਘ ਨੂੰ ਐੱਨਐੱਸਏ ਤੇ 6 ਹੋਰ ਮਾਮਲਿਆਂ ਤਹਿਤ ਗ੍ਰਿਫ਼ਤਾਰ ਕੀਤਾ ਗਿਆਾ ਹੈ।