ਚੰਡੀਗੜ – ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੁੱਖ ਬਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਕਾਲੀ ਦਲ ਕੋਰ ਕਮੇਟੀ ਦੀ ਅਹਿਮ ਮੀਟਿੰਗ ਕੱਲ 28 ਮਈ 2019 ਨੂੰ ਬਾਅਦ ਦੁਪਹਿਰ ਮੁੱਖ ਦਫ਼ਤਰ,ਚੰਡੀਗੜ ਵਿੱਚ ਹੋਵੇਗੀ।ਜਿਸਦੀ ਪ੍ਰਧਾਨਗੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰਨਗੇ।ਇਸ ਮੀਟਿੰਗ ਵਿੱਚ ਲੋਕ ਸਭਾ ਚੋਣਾਂ ਦੇ ਨਤੀਜਿਆਂ ਤੇ ਚਰਚਾ ਨਾਲ ਨਾਲ ਭਵਿੱਖ ਵਿੱਚ ਪਾਰਟੀ ਦੀ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਤੇ ਵੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ।ਕੋਰ ਕਮੇਟੀ ਦੇ ਮੈਂਬਰਾਂ ਤੋ ਇਲਾਵਾ ਲੋਕ ਸਭਾ ਚੋਣਾਂ ਲੜਨ ਵਾਲੇ ਸਾਰੇ 10 ਉਮੀਦਵਾਰਾਂ ਨੂੰ ਵਿਸ਼ੇਸ ਤੌਰ ਤੇ ਸੱਦਿਆ ਗਿਆਂ ਹੈ।