ਚੰਡੀਗੜ੍ਹ, 23 ਫਰਵਰੀ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਬੁੱਧਵਾਰ ਨੂੰ ਪੰਚਕੂਲਾ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਖਤਰੇ ਦੀ ਸ਼ੰਕਾ ਦੇ ਮੱਦੇਨਜ਼ਰ ਜ਼ੈੱਡ ਪਲਸ ਸੁਰੱਖਿਆ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਕ ਕੈਦੀ, ਭਾਵੇਂ ਉਹ ਜੇਲ੍ਹ ਵਿੱਚ ਹੋਵੇ ਜਾਂ ‘ਫਰਲੋ’ ਤਹਿਤ ਜੇਲ੍ਹ ਵਿੱਚੋਂ ਬਾਹਰ ਹੋਵੇ, ਜੇਕਰ ਉਸ ਨੂੰ ਖਤਰਾ ਹੈ ਤਾਂ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਸ ਨੂੰ ਸੁਰੱਖਿਆ ਮੁਹੱਈਆ ਕਰਵਾਈ ਜਾਵੇ। ਅਧਿਕਾਰੀਆਂ ਮੁਤਾਬਕ ਰਾਮ ਰਹੀਮ ਦੀ ਜਾਨ ਨੂੰ ‘ਖਾਲਿਸਤਾਨ ਸਮਰਥਕ’ ਕਾਰਕੁਨਾਂ ਤੋਂ ਖਤਰਾ ਹੈ।