ਪਟਿਆਲਾ: ਖਨੌਰੀ ਬਾਰਡਰ ‘ਤੇ ਬਲਦੇਵ ਸਿੰਘ ਸਿਰਸਾ ਨੂੰ ਹਾਰਟ ਅਟੈਕ ਆਉਣ ਦੀ ਖਬਰ ਸਾਹਮਣੇ ਆਈ ਹੈ। ਕਿਸਾਨਾਂ ਦੀ ਮਹਾ ਪੰਚਾਇਤ ਤੋਂ ਪਹਿਲਾਂ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਦੀ ਸਿਹਤ ਅਚਾਨਕ ਖ਼ਰਾਬ ਹੋ ਗਈ ਹੈ। ਇਸ ਦੌਰਾਨ ਕਿਸਾਨ ’ਚ ਜਿਥੇ ਨਿਰਾਸ਼ਾ ਦੇਖਣ ਨੂੰ ਮਿਲੀ, ਉੱਥੇ ਹੀ ਡਾਕਟਰਾਂ ਦੀ ਟੀਮ ਜਾਂਚ ’ਚ ਜੁਟ ਗਈ।
ਡਾਕਟਰਾਂ ਨੇ ਬਲਦੇਵ ਸਿੰਘ ਸਿਰਸਾ ਦੀ ਹਾਲਤ ਨੂੰ ਦੇਖਦਿਆਂ ਪਟਿਆਲਾ ਰੈਫ਼ਰ ਕਰ ਦਿਤਾ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਨੇ ਅੰਮ੍ਰਿਤਸਰ ਦੇ ਪ੍ਰਾਈਵੇਟ ਹਸਪਤਾਲ ਤੋਂ ਸਟੰਟ ਪਵਾਇਆ ਸੀ।
ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ 2.0 ਨੂੰ ਇਕ ਸਾਲ ਪੂਰਾ ਹੋਣ ਵਾਲੇ ਹਨ। ਇਸ ਮੌਕੇ ਅੱਜ (12 ਫਰਵਰੀ) ਨੂੰ ਖਨੌਰੀ ਸਰਹੱਦ ਵਿਖੇ ਕਿਸਾਨ ਮਹਾਂਪੰਚਾਇਤ ਕਰਵਾਈ ਜਾ ਰਹੀ ਹੈ। ਇਸ ਵਿੱਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਜੋ ਕਿ 78 ਦਿਨਾਂ ਤੋਂ ਮਰਨ ਵਰਤ ‘ਤੇ ਹਨ, ਜਨਤਾ ਨੂੰ ਸੰਦੇਸ਼ ਦੇਣਗੇ।ਦੂਜੇ ਪਾਸੇ ਅੱਜ ਚੰਡੀਗੜ੍ਹ ਵਿੱਚ ਸੰਯੁਕਤ ਕਿਸਾਨ ਮੋਰਚਾ ਵੱਲੋਂ ਸ਼ੰਭੂ ਅਤੇ ਖਨੌਰੀ ਮੋਰਚੇ ਨਾਲ ਏਕਤਾ ਦੇ ਪ੍ਰਸਤਾਵ ਨੂੰ ਲੈ ਕੇ ਮੀਟਿੰਗ ਰੱਖੀ ਗਈ ਹੈ। ਇਸ ਪਿੱਛੇ ਕੋਸ਼ਿਸ਼ ਇਹ ਹੈ ਕਿ 14 ਫਰਵਰੀ ਨੂੰ ਕੇਂਦਰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਸਾਰੇ ਕਿਸਾਨਾਂ ਨੂੰ ਇੱਕ ਮੰਚ ‘ਤੇ ਲਿਆਇਆ ਜਾਵੇ। ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਦੱਸਿਆ ਕਿ ਕਿਸਾਨ ਅੰਦੋਲਨ ਦੇ ਇੱਕ ਸਾਲ ਪੂਰਾ ਹੋਣ ਦੀ ਯਾਦ ਵਿੱਚ ਕਿਸਾਨ ਮਹਾਪੰਚਾਇਤ ਦਾ ਆਯੋਜਨ ਕੀਤਾ ਗਿਆ ਹੈ। ਅਜਿਹੇ ‘ਚ ਉਹ ਮੀਟਿੰਗ ‘ਚ ਹਿੱਸਾ ਨਹੀਂ ਲੈ ਸਕਣਗੇ ਜਦਕਿ ਸ਼ੰਭੂ ਮੋਰਚਾ ਦੇ ਆਗੂ ਪਹਿਲਾਂ ਹੀ ਅੰਦੋਲਨ ‘ਚ ਸ਼ਾਮਲ ਹੋਣ ਦਾ ਐਲਾਨ ਕਰ ਚੁੱਕੇ ਹਨ।