ਅੱਜ ਸਵੇਰੇ ਬਰਨਾਲਾ ‘ਚ ਦੋ ਕਿਸਾਨ ਜਥੇਬੰਦੀਆਂ ਦੀਆਂ ਦੋ ਬੱਸਾਂ ਸੜਕ ਹਾਦਸੇ ਦਾ ਸ਼ਿਕਾਰ ਹੋ ਗਈਆਂ, ਜਿਸ ‘ਚ ਤਿੰਨ ਕਿਸਾਨ ਔਰਤਾਂ ਦੀ ਮੌਤ ਹੋ ਗਈ ਹੈ। ਇਸ ਤੋਂ ਇਲਾਵਾ 31 ਕਿਸਾਨ ਵੀ ਜਖਮੀ ਹੋ ਗਏ ਹਨ। ਜਿਨਾਂ ਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਇਨ੍ਹਾਂ ਵਿਚੋਂ ਕਈ ਕਿਸਾਨਾਂ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਬਠਿੰਡਾ, ਲੁਧਿਆਣਾ ਅਤੇ ਪਟਿਆਲਾ ਰੈਫਰ ਕਰ ਦਿੱਤਾ ਗਿਆ।
ਖਨੌਰੀ ਸਰਹੱਦ ‘ਤੇ ਕਿਸਾਨ ਮਹਾਂ ਪੰਚਾਇਤ ‘ਚ ਸ਼ਾਮਲ ਹੋਣ ਲਈ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਪਿੰਡ ਡੱਲੇਵਾਲ ਤੋਂ ਬੱਸ ਟਰੱਕ ਨਾਲ ਟਕਰਾ ਜਾਣ ਕਾਰਨ ਬਰਨਾਲਾ ਸਬ ਜੇਲ੍ਹ ਨੇੜੇ ਹਾਦਸਾ ਵਾਪਰ ਗਿਆ।
ਦੂਜਾ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਕਿਸਾਨਾਂ ਨਾਲ ਭਰੀ ਬੱਸ ਬੇਕਾਬੂ ਹੋ ਕੇ ਬਰਨਾਲਾ ਮੋਗਾ ਬਾਈਪਾਸ ਦੇ ਪੁਲ ’ਤੇ ਪਲਟ ਗਈ। ਦੂਜਾ ਸੜਕ ਹਾਦਸਾ ਬਠਿੰਡਾ ਨੈਸ਼ਨਲ ਹਾਈਵੇਅ ਦੇ ਬਾਈਪਾਸ ‘ਤੇ ਵਾਪਰਿਆ, ਜਿੱਥੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਬੱਸ ਪਲਟ ਗਈ, ਜਿਸ ਕਾਰਨ 3 ਔਰਤਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਕਈ ਕਿਸਾਨ ਗੰਭੀਰ ਜ਼ਖ਼ਮੀ ਹੋ ਗਏ, ਜੋ ਕਿ ਪਿੰਡ ਕੋਠੇ ਦੇ ਰਹਿਣ ਵਾਲੇ ਸਨ ਬਠਿੰਡਾ ਜ਼ਿਲ੍ਹੇ ਦੇ ਗੁਰੂ ਹਰਿਆਣੇ ਜ਼ਿਲ੍ਹੇ ਦੇ ਟੋਹਾਣਾ ਵਿੱਚ ਹੋ ਰਹੀ ਕਿਸਾਨ ਮਹਾਂ ਪੰਚਾਇਤ ਵਿੱਚ ਹਿੱਸਾ ਲੈਣ ਜਾ ਰਹੇ ਸਨ।