ਸੰਗਰੂਰ : ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮ.ਰਨ ਵਰਤ 21ਵੇਂ ਦਿਨ ‘ਚ ਦਾਖ਼ਲ ਹੋ ਗਿਆ ਹੈ। ਅੱਜ ਕਾਂਗਰਸ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਇਕ ਗੁਰਪ੍ਰੀਤ ਸਿੰਘ ਕੋਟਲੀ ਤੇ ਹੋਰ ਕਾਂਗਰਸੀ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਹਾਲ-ਚਾਲ ਪੁੱਛਣ ਪਹੁੰਚੇ ਹਨ।
ਇਸ ਦੌਰਾਨ ਉਨ੍ਹਾਂ ਨੇ ਜਗਜੀਤ ਸਿੰਘ ਡੱਲੇਵਾਲ ਨੂੰ ਮਿਲ ਕੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ ਅਤੇ ਉਨ੍ਹਾਂ ਦੀ ਤੰਦਰੁਸਤੀ ਲਈ ਕਾਮਨਾ ਕੀਤੀ।