ਨਵੀਂ ਦਿੱਲੀ, 23 ਮਈ

ਖ਼ਾਲਿਸਤਾਨ ਪੱਖੀ ਕਾਰਕੁਨਾਂ ਵੱਲੋਂ ਪ੍ਰਦਰਸ਼ਨ ਦੌਰਾਨ ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ਦੀ ਭੰਨ-ਤੋੜ ਦੀ ਘਟਨਾ ਤੋਂ ਕਰੀਬ ਦੋ ਮਹੀਨੇ ਬਾਅਦ ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਇਸ ਮਾਮਲੇ ਦੀ ਜਾਂਚ ਲਈ ਆਪਣੇ ਅਧਿਕਾਰੀਆਂ ਦੀ ਇੱਕ ਟੀਮ ਬਰਤਾਨੀਆ ਭੇਜੀ ਹੈ। ਸੂਤਰਾਂ ਮੁਤਾਬਕ ਪੰਜ ਮੈਂਬਰੀ ਟੀਮ ਬੀਤੇ ਦਿਨ ਲੰਡਨ ਰਵਾਨਾ ਹੋਈ ਅਤੇ ਇਹ ਪਹਿਲੀ ਵਾਰ ਹੈ ਕਿ ਏਜੰਸੀ ਦੇ ਜਾਂਚ ਲਈ ਬਰਤਾਨੀਆ ਗਈ ਹੈ। ਸੂਤਰਾਂ ਨੇ ਦੱਸਿਆ ਕਿ ਪੰਜ ਮੈਂਬਰੀ ਐੱਨਆਈਏ ਟੀਮ ਨੇ ਸ਼ਹਿਰ ਵਿੱਚ ਖਾਲਿਸਤਾਨੀ ਸਬੰਧਾਂ ਦੀ ਸੂਚੀ ਤਿਆਰ ਕੀਤੀ ਹੈ, ਜਿਸ ਨੂੰ ਉਹ ਉੱਥੋਂ ਦੇ ਅਧਿਕਾਰੀਆਂ ਨਾਲ ਸਾਂਝੀ ਕਰ ਸਕਦੇ ਹਨ।