ਨਵੀਂ ਦਿੱਲੀ, 23 ਦਸੰਬਰ

ਦਿੱਲੀ ਦੀ ਅਦਾਲਤ ਨੇ ਅੱਜ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਮਲਨਾਥ ਦੇ ਭਤੀਜੇ ਰਤੁਲ ਪੁਰੀ ਨੂੰ ਕਥਿਤ ਖਾਦ ਘੁਟਾਲੇ ਅਤੇ ਰਿਸ਼ਵਤ ਵਜੋਂ 685 ਕਰੋੜ ਰੁਪਏ ਦੀ ਅਦਾਇਗੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਮੁਲਜ਼ਮ ਵਜੋਂ ਸੰਮਨ ਜਾਰੀ ਕੀਤਾ ਹੈ। ਵਿਸ਼ੇਸ਼ ਜੱਜ ਵਿਕਾਸ ਢੁੱਲ ਨੇ ਇਸ ਕੇਸ ਵਿੱਚ ਸਪਲੀਮੈਂਟਰੀ ਚਾਰਜਸ਼ੀਟ ਦਾ ਨੋਟਿਸ ਲੈਂਦਿਆਂ ਰਤਲ ਪੁਰੀ ਨੂੰ 18 ਜਨਵਰੀ ਨੂੰ ਅਦਾਲਤ ਵਿੱਚ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਹੈ।