ਚੰਡੀਗੜ੍ਹ, 11 ਅਗਸਤ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਮੀਤ ਹੇਅਰ, ਜੈ ਕ੍ਰਿਸ਼ਨ ਸਿੰਘ ਅਤੇ ਕੁਲਵੰਤ ਸਿੰਘ ਪੰਡੋਰੀ ਨੇ ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਅਸਾਮੀਆਂ ਖ਼ਤਮ ਕਰਨ ਸਬੰਧੀ ਫ਼ੈਸਲੇ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਕਰੋਨਾ ਮਹਾਮਾਰੀ ਦੌਰਾਨ ਪਹਿਲਾਂ ਜਲ ਸਰੋਤ ਵਿਭਾਗ ਦੀਆਂ 8 ਹਜ਼ਾਰ ਦੇ ਕਰੀਬ ਅਸਾਮੀਆਂ ਖ਼ਤਮ ਕਰ ਦਿੱਤੀਆਂ, ਹੁਣ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ 5443 ਅਧਿਕਾਰਤ ਅਸਾਮੀਆਂ ਵਿਚੋਂ ਅੰਕੜਾ ਵਿੰਗ, ਇੰਜਨੀਅਰਿੰਗ ਵਿੰਗ ਅਤੇ ਹਾਈਡ੍ਰੋਲੋਜੀ ਵਿੰਗ ਦੀਆਂ 2267 ਅਸਾਮੀਆਂ ਨੂੰ ਖ਼ਤਮ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ‘ਆਪ’ ਆਗੂਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਨ੍ਹਾਂ ਫ਼ੈਸਲਿਆਂ ’ਤੇ ਮੁੜ ਵਿਚਾਰ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਠੇਕਾ ਭਰਤੀ ਨੀਤੀਆਂ ਪੱਕੇ ਤੌਰ ’ਤੇ ਛੱਡਣੀਆਂ ਚਾਹੀਦੀਆਂ ਹਨ।