ਨਵੀਂ ਦਿੱਲੀ, 10 ਦਸੰਬਰ

ਕੇਂਦਰ ਨੇ ਅੱਜ ਕਿਹਾ ਕਿ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਵਿਰੁੱਧ ਕਰੀਬ ਸਾਲ ਤੱਕ ਚੱਲੇ ਕਿਸਾਨ ਅੰਦੋਲਨ ਦੌਰਾਨ ਪੁਲੀਸ ਕਾਰਵਾਈ ਕਾਰਨ ਇੱਕ ਵੀ ਕਿਸਾਨ ਦੀ ਮੌਤ ਨਹੀਂ ਹੋਈ ਹੈ। ਰਾਜ ਸਭਾ ਵਿੱਚ  ਸਵਾਲ ਦੇ ਲਿਖਤੀ ਜਵਾਬ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ, ‘ਕਿਸਾਨ ਅੰਦੋਲਨ ਵਿੱਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਦਾ ਵਿਸ਼ੇਸ਼ ਮੁੱਦਾ ਰਾਜ ਸਰਕਾਰ ਨਾਲ ਸਬੰਧਤ ਹੈ। ਕਿਸਾਨ ਅੰਦੋਲਨ ਦੌਰਾਨ ਪੁਲੀਸ ਦੀ ਕਾਰਵਾਈ ਕਾਰਨ ਕਿਸੇ ਕਿਸਾਨ ਦੀ ਮੌਤ ਨਹੀਂ ਹੋਈ।’