ਨਵੀਂ ਦਿੱਲੀ, 1 ਦਸੰਬਰ

ਸਰਕਾਰ ਨੇ ਕਿਹਾ ਹੈ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਕੋਲ ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ ਅਤੇ ਇਸ ਦੇ ਆਲੇ-ਦੁਆਲੇ ਖੇਤੀਬਾੜੀ ਕਾਨੂੰਨਾਂ ਦੇ ਖ਼ਿਲਾਫ਼ ਪ੍ਰਦਰਸ਼ਨਾਂ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਅੰਕੜੇ ਨਹੀਂ ਹਨ। ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਮੰਗਲਵਾਰ ਨੂੰ ਲੋਕ ਸਭਾ ਵਿੱਚ ਸਵਾਲ ਦੇ ਲਿਖਤੀ ਜਵਾਬ ਵਿੱਚ ਇਹ ਜਾਣਕਾਰੀ ਦਿੱਤੀ।