ਬਠਿੰਡਾ, 31 ਅਕਤੂਬਰ

ਭਾਜਪਾ ਪੰਜਾਬ ਦੇ ਯੂਥ ਜਨਰਲ ਸੱਕਤਰ ਬਰਿੰਦਰ ਸਿੰਘ ਸੰਧੂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਭਾਜਪਾ ਪੰਜਾਬ ਯੂਥ ਦੇ ਪ੍ਰਧਾਨ ਭਾਨੂ ਪ੍ਰਤਾਪ ਰਾਣਾ ਨੂੰ ਭੇਜੇ ਪੱਤਰ ਵਿੱਚ ਉਨ੍ਹਾਂ ਕਿਹਾ ਹੈ ਕਿ ਮੌਜੂਦਾ ਹਾਲਾਤ ਵਿੱਚ ਕਿਸਾਨ ਯੂਨੀਅਨਾਂ, ਆੜ੍ਹਤੀਆਂ, ਛੋਟੇ ਵਪਾਰੀ ਅਤੇ ਮਜ਼ਦੂਰ ਵਰਗ ਕੇਂਦਰ ਵੱਲੋਂ ਪਾਸ ਕੀਤੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮੌਜੂਦਾ ਹਾਲਾਤ ਨੂੰ ਵੇਖਦਿਆਂ ਉਹ ਭਾਜਪਾ ਪੰਜਾਬ ਯੂਥ ਜਨਰਲ ਸੱਕਤਰ ਅਤੇ ਪਾਰਟੀ ਤੋਂ ਅਸਤੀਫਾ ਦੇ ਰਹੇ ਹਨ।