ਪਟਿਆਲਾ, 6 ਅਕਤੂਬਰ
ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵਿਸ਼ਵ ਭਰ ਵਿਚ ਆਪਣੇ ਅਕਸ ਨੂੰ ਯਕੀਨੀ ਬਣਾਉਣ ਲਈ ਦੇਸ਼ ਦੇ ਸਾਰੇ ਅਦਾਰਿਆਂ ਦੀ “ਹੱਤਿਆ” ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਾਰੇ ਛੋਟੇ ਕਾਰੋਬਾਰਾਂ ਨੂੰ ਮਾਰ ਰਹੀ ਹੈ ਤਾਂ ਜੋ ਊਸ ਦੇ ਕਾਰਪੋਰੇਟ ਦੋਸਤ ਖੁਸ਼ ਰਹਿਣ। ਸ੍ਰੀ ਗਾਂਧੀ ਪਟਿਆਲਾ ਦੇ ਸਰਕਟ ਹਾਊਸ ਵਿੱਚ ‘ਖੇਤ ਬਚਾਓ ਯਾਤਰਾ’ ਦੇ ਤੀਜੇ ਦਿਨ ਮੀਡੀਆ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਵਿੱਚ 3 ਖੇਤੀਬਾੜੀ ਕਾਨੂੰਨਾਂ ਬਾਰੇ ਵਿਚਾਰ ਵਟਾਂਦਰੇ ਅਤੇ ਵਿਰੋਧ ਕਰਨ ਲਈ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਐਲਾਨ ਕੀਤਾ। ਉਨ੍ਹਾਂ ਰਾਹੁਲ ਗਾਂਧੀ ਦੀ ਹਾਜ਼ਰੀ ਵਿਚ ਕਿਹਾ ਕਿ ਅਸੀਂ ਕਾਨੂੰਨੀ ਰਾਹ ਵੀ ਅਪਣਾਵਾਂਗੇ ਅਤੇ ਜਲਦੀ ਹੀ ਸੈਸ਼ਨ ਬੁਲਾਇਆ ਜਾਵੇਗਾ। ”