ਨਵੀਂ ਦਿੱਲੀ, 29 ਨਵੰਬਰ

ਕੇਂਦਰ ਸਰਕਾਰ ਨੇ ਵਿਵਾਦਗ੍ਰਸਤ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲਾ ਬਿੱਲ ਪਾਸ ਕਰ ਦਿੱਤਾ ਹੈ। ਇਸ ਤੋਂ ਬਾਅਦ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਸ਼ੁਰੂ ਕੀਤਾ ਗਿਆ ਸੰਘਰਸ਼ ਜਾਰੀ ਰਹੇਗਾ। ਇਸ ਸਬੰਧੀ ਕਿਸਾਨ ਆਗੂ 4 ਦਸੰਬਰ ਨੂੰ ਮੀਟਿੰਗ ਕਰਨਗੇ ਜਿਸ ਵਿਚ ਅੰਦੋਲਨ ਦੀ ਦਿਸ਼ਾ ਤੈਅ ਕੀਤੀ ਜਾਵੇਗੀ। ਇਸ ਤੋਂ ਇਲਾਵਾ ਘੱਟੋ ਘੱੱਟ ਸਮਰਥਨ ਮੁੱਲ ਤੇ ਹੋਰ ਕਿਸਾਨ ਮੰਗਾਂ ’ਤੇ ਚਰਚਾ ਕੀਤੀ ਜਾਵੇਗੀ।