ਨਵੀਂ ਦਿੱਲੀ, 19 ਜਨਵਰੀ

ਸੁਪਰੀਮ ਕੋਰਟ ਵੱਲੋਂ ਖੇਤੀ ਕਾਨੂੰਨਾਂ ਬਾਰੇ ਬਣਾਈ ਕਮੇਟੀ ਦੇ ਮੈਂਬਰ ਅਨਿਲ ਘਣਵਟ ਨੇ ਕਿਹਾ ਹੈ ਕਿ ਕਮੇਟੀ ਨਵੇਂ ਖੇਤੀ ਕਾਨੂੰਨਾਂ ’ਤੇ ਕਿਸਾਨਾਂ, ਕੇਂਦਰ ਸਰਕਾਰ, ਰਾਜ ਸਰਕਾਰਾਂ ਤੇ ਸਾਰੀਆਂ ਸਬੰਧਤ ਧਿਰਾਂ ਦੇ ਵਿਚਾਰ ਸੁਣੇਗੀ। ਉਨ੍ਹਾਂ ਇਹ ਦਾਅਵਾ ਕੀਤਾ ਕਿ ਮੈਂਬਰ ਡਸੁਪਰੀਮ ਕੋਰਟ ਨੂੰ ਸੌਂਪਣ ਵਾਲੀ ਰਿਪੋਰਟ ਤਿਆਰ ਕਰਦੇ ਸਮੇਂ ਖੇਤੀ ਕਾਨੂੰਨਾਂ ’ਤੇ ਆਪਣੇ ਨਿੱਜੀ ਵਿਚਾਰਾਂ ਨੂੰ ਇਕ ਪਾਸੇ ਰੱਖਣਗੇ। ਉਨ੍ਹਾਂ ਕਿਹਾ ਕਿ ਕਮੇਟੀ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਕਿਸਾਨਾਂ ਨੂੰ ਸਾਡੇ ਨਾਲ ਗੱਲ ਕਰਨ ਲਈ ਰਾਜ਼ੀ ਕਰਨ ਦੀ ਹੈ, ਅਸੀਂ ਇਸ ਲਈ ਹਰ ਸੰਭਵ ਕੋਸ਼ਿਸ਼ ਕਰਾਂਗੇ। ਇਥੇ ਹੋਈ ਕਮੇਟੀ ਦੀ ਪਹਿਲੀ ਬੈਠਕ ਮਗਰੋਂ ਸ੍ਰੀ ਘਣਵਟ ਨੇ ਕਿਹਾ ਕਿ ਕਿਸਾਨਾਂ ਤੇ ਹੋਰ ਸਬੰਧਤ ਧਿਰਾਂ ਨਾਲ ਪਹਿਲੀ ਬੈਠਕ ਵੀਰਵਾਰ ਨੂੰ ਹੋਵੇਗੀ।