ਗਾਜ਼ੀਆਬਾਦ, 1 ਨਵੰਬਰ

ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਕੋਲ ਵਿਵਾਦਤ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ 26 ਨਵੰਬਰ ਤੱਕ ਦਾ ਸਮਾਂ ਹੈ ਅਤੇ ਉਸ ਤੋਂ ਬਾਅਦ ਦਿੱਲੀ ਦੇ ਬਾਰਡਰਾਂ ਉੱਤੇ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨਾਂ ਨੂੰ ਤੇਜ਼ ਕੀਤਾ ਜਾਵੇਗਾ। ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਦਿੱਲੀ ਦੇ ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਬਾਰਡਰਾਂ ਉੱਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ ਤੇ ਇਨ੍ਹਾਂ ਰੋਸ ਪ੍ਰਦਰਸ਼ਨਾਂ ਨੂੰ 26 ਨਵੰਬਰ ਨੂੰ ਇਕ ਸਾਲ ਪੂਰਾ ਹੋ ਜਾਵੇਗਾ।