ਪਾਤੜਾਂ, 24 ਸਤੰਬਰ
ਆਪ’ ਦੇ ਆਗੂਆਂ ਨੇ ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਬਿੱਲਾਂ ਖ਼ਿਲਾਫ਼ ਸ਼ਹੀਦ ਭਗਤ ਸਿੰਘ ਚੌਕ ਪਾਤੜਾਂ ਰੋਸ ਧਰਨਾ ਦਿੱਤਾ ਤੇ ਕੇਂਦਰ ਸਰਕਾਰ ਤੇ ਅਕਾਲੀ ਦਲ ਦੇ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸੇ ਦੌਰਾਨ ਆਪ ਆਗੂਆਂ ਨੇ 25 ਸਤੰਬਰ ਨੂੰ ਬਾਦਲਾਂ ਵੱਲੋਂ ਕੀਤੇ ਜਾ ਰਹੇ ‘ਚੱਕਾ ਜਾਮ’ ਨੂੰ ਕਿਸਾਨੀ ਸੰਘਰਸ਼ ਵਿਰੁੱਧ ਸਾਜ਼ਿਸ਼ ਦੱਸਿਆ ਹੈ।ਆਪ ਦੇ ਹਲਕਾ ਇੰਚਾਰਜ ਦਵਿੰਦਰ ਸਿੰਘ ਬਰਾਸ ਨੇ ਦੋਸ਼ ਲਗਾਇਆ ਕਿ ਕਿਸਾਨੀ ਸੰਘਰਸ਼ ਦੇ ਸਮਾਨ-ਅੰਤਰ ਬਾਦਲਾਂ ਵੱਲੋਂ ਇਹ ਡਰਾਮਾ ਮੋਦੀ ਸਰਕਾਰ ਦੇ ਇਸ਼ਾਰੇ ‘ਤੇ ਕੀਤਾ ਜਾ ਰਿਹਾ ਹੈ।