• ਹਜ਼ਾਰਾ ਸਮਰੱਥਕਾਂ ਸਮੇਤ ਖੇਤੀ ਬਚਾਓ ਯਾਤਰਾ ਵਿੱਚ ਕੀਤੀ ਸ਼ਿਰਕਤ
  • ਕੈਪਟਨ ਅਮਰਿੰਦਰ ਸਿੰਘ ਅਤੇ ਰਾਹੁਲ ਗਾਂਧੀ ਨਾਲ ਕਿਸਾਨ ਮਸੱਲਿਆਂ ਤੇ ਕੀਤੀ ਵਿਚਾਰ ਚਰਚਾ

ਫਿਰੋਜ਼ਪੁਰ 5 ਅਕਤੂਬਰ 

ਕੈਬਨਿਟ ਮੰਤਰੀ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਸ੍ਰ: ਰਾਣਾ ਗੁਰਮੀਤ ਸਿੰਘ ਸੋਢੀ ਨੇ ਕਾਂਗਰਸ ਦੇ ਕੌਮੀ ਆਗੂ ਸ੍ਰੀ ਰਾਹੁਲ ਗਾਂਧੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਕਾਂਗਰਸ ਵੱਲੋਂ ਸੰਗਰੂਰ ਵਿਖੇ ਕੀਤੀ ਜਾ ਰਹੀ ਕਿਸਾਨ/ਖੇਤੀ ਬਚਾਓ ਰੈਲੀ ਵਿੱਚ ਆਪਣੇ ਹਜ਼ਾਰਾ ਸਮਰੱਥਕਾਂ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਸ੍ਰ: ਰਾਣਾ ਸੋਢੀ ਨੇ ਕਾਂਗਰਸ ਦੇ ਕੌਮੀ ਆਗੂ ਸ੍ਰੀ ਰਾਹੁਲ ਗਾਂਧੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਕਿਸਾਨ ਮੁੱਦਿਆਂ ਤੇ ਵਿਚਾਰ ਚਰਚਾ ਵੀ ਕੀਤੀ।

            ਕੈਬਨਿਟ ਮੰਤਰੀ ਰਾਣਾ ਸੋਢੀ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਿਸੇ ਵੀ ਕੀਮਤ ਤੇ ਇਨ੍ਹਾ ਕਾਲੇ ਕਾਨੂਨਾਂ ਨੂੰ ਰਾਜ ਵਿੱਚ ਲਾਗੂ ਨਹੀ ਹੋਣ ਦੇਵੇਗੀ ਅਤੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਹਰ ਤਰ੍ਹਾਂ ਦੀ ਕੋਸ਼ਿਸ਼ ਕੀਤੀ ਜਾਵੇਗੀ, ਜਿਸ ਤਹਿਤ ਇਹ ਤਿੰਨ ਰੋਜਾ ਕਿਸਾਨ ਬਚਾਓ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਉਨ੍ਹਾ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਇਨ੍ਹਾਂ ਬਿੱਲਾਂ ਨਾਲ ਜਿੱਥੇ ਕਿਸਾਨੀ ਤੇ ਮਾੜਾ ਅਸਰ ਪਵੇਗਾ ਉਥੇ ਹੀ ਪੰਜਾਬ ਦੀ ਆਰਥਿਕਤਾ ਤੇ ਵੀ ਮਾੜਾ ਪ੍ਰਭਾਵ ਪਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਕਿਸਾਨਾਂ ਨੂੰ ਮਾਰਨ ਤੇ ਤੁਲੀ ਹੋਈ ਹੈ ਅਤੇ ਇਸ ਨੇ ਪੂਰਾ ਦੇਸ਼ ਹੀ ਵਪਾਰੀਆਂ ਦੇ ਹੱਥ ਦੇ ਦਿੱਤਾ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਇਨ੍ਹਾਂ ਕਾਲੇ ਕਾਨੂੰਨਾਂ ਦੇ ਵਿਰੋਧ ਵਿੱਚ ਕਾਨੂੰਨੀ ਨੁਕਤਿਆਂ ਸਮੇਤ ਹਰ ਨੁਕੇਤ ਤੇ ਵਿਚਾਰ ਕੀਤਾ ਜਾ ਰਿਹਾ ਹੈ।

            ਸ੍ਰੀ ਰਾਣਾ ਸੋਢੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਪੂਰੀ ਤਰ੍ਹਾਂ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਇਸ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਦੇ ਇਨ੍ਹਾਂ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਕਿਸੇ ਵੀ ਹਾਲਤ ਵਿੱਚ ਰਾਜ ਵਿੱਚ ਲਾਗੂ ਨਹੀਂ ਹੋਣ ਦੇਵੇਗੀ ਅਤੇ ਉਦੋਂ ਤੱਕ ਇਸ ਦਾ ਵਿਰੋਧ ਕਰਦੀ ਰਹੇਗੀ ਜਦ ਤੱਕ ਇਹ ਬਿੱਲ ਰੱਦ ਨਹੀਂ ਹੁੰਦਾ ਜਾਂ ਕਿਸਾਨਾਂ ਦੇ ਹੱਕ ਵਿੱਚ ਇਸ ਬਿੱਲ ਵਿਚ ਸੋਧ ਨਹੀਂ ਹੁੰਦੀ।