ਤਲਵੰਡੀ ਸਾਬੋ, 29 ਮਈ
ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੀ ਕਬੱਡੀ ਟੀਮ ਉੱਤਰ ਪ੍ਰਦੇਸ਼ ਚੱਲ ਰਹੀਆਂ ਖੇਲੋ ਇੰਡੀਆ ਖੇਡਾਂ ਦੇ ਫਾਈਨਲ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਨੂੰ ਹਰਾ ਕੇ ਚੈਂਪੀਅਨ ਬਣ ਗਈ ਹੈ।ਇਸ ਯੂਨੀਵਰਸਿਟੀ ਦੇ ਕੁਲਪਤੀ ਗੁਰਲਾਭ ਸਿੰਘ ਸਿੱਧੂ ਨੇ ਦੱਸਿਆ ਕਿ ਗੁਰੂ ਕਾਸ਼ੀ ਯੂਨੀਵਰਸਿਟੀ ਦੀ ਟੀਮ ਨੇ ਯੂਪੀ ਦੇ ਗੌਤਮ ਬੁੱਧ ਨਗਰ ਵਿੱਚ ਹੋਏ ਫਾਈਨਲ ਮੁਕਾਬਲੇ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਨੂੰ 44-36 ਅੰਕਾਂ ਨਾਲ ਹਰਾਇਆ। ਉਨ੍ਹਾਂ ਯੂਨੀਵਰਸਿਟੀ ਅਧਿਕਾਰੀਆਂ, ਕੋਚ ਅਤੇ ਖਿਡਾਰੀਆਂ ਨੂੰ ਵਧਾਈ ਦਿੱਤੀ।