ਨਵੀਂ ਦਿੱਲੀ, 1 ਅਕਤੂਬਰ
ਕਾਂਗਰਸ ਦੇ ਸੀਨੀਅਰ ਨੇਤਾ ਮੱਲਿਕਾਰਜੁਨ ਖੜਗੇ ਨੇ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸ੍ਰੀ ਖੜਗੇ ਨੇ ਇਹ ਕਦਮ ਕੁੱਲ ਹਿੰਦ ਕਾਂਗਰਸ ਕਮੇਟੀ (ਏਆਈਸੀਸੀ) ਦੇ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਇਕ ਦਿਨ ਬਾਅਦ ਚੁੱਕਿਆ ਹੈ। ਸ੍ਰੀ ਖੜਗੇ (80) ਨੇ ਆਪਣਾ ਅਸਤੀਫਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜ ਦਿੱਤਾ ਹੈ। ਸੂਤਰਾਂ ਮੁਤਾਬਕ ਰਾਜ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਦੀ ਦੌੜ ‘ਚ ਸੀਨੀਅਰ ਨੇਤਾ ਪੀ.ਚਿਦੰਬਰਮ ਅਤੇ ਦਿਗਵਿਜੇ ਸਿੰਘ ਸਭ ਤੋਂ ਅੱਗੇ ਮੰਨੇ ਜਾ ਰਹੇ ਹਨ।