ਚੰਡੀਗੜ੍ਹ, 23 ਮਾਰਚ
ਖੰਨਾ ਦੇ ਡੀਐੱਸਪੀ ਹਰਸਿਮਰਤ ਸਿੰਘ ਨੇ ਦੱਸਿਆ ਹੈ ਪੁਲੀਸ ਨੇ ਫ਼ਰਾਰ ਅੰਮ੍ਰਿਤਪਾਲ ਸਿੰਘ ਦੇ ਗੰਨਮੈਨ ਤੇਜਿੰਦਰ ਸਿੰਘ ਗਿੱਲ ਨੂੰ ਗ੍ਰਿਫ਼ਤਾਰ ਕੀਤਾ ਹੈ। ਉਹ ਲੁਧਿਆਣਾ ਦੇ ਪਿੰਡ ਮਾਂਗੇਵਾਲ ਦਾ ਵਸਨੀਕ ਹੈ। ਸੋਸ਼ਲ ਮੀਡੀਆ ’ਤੇ ਉਸ ਦੀਆਂ ਹਥਿਆਰਾਂ ਨਾਲ ਲੈਸ ਕਈ ਤਸਵੀਰਾਂ ਦੇਖੀਆਂ ਜਾ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਜਦੋਂ ਰਿਕਾਰਡ ਘੋਖਿਆ ਗਿਆ ਤਾਂ ਪਤਾ ਲੱਗਾ ਕਿ ਉਸ ਕੋਲ ਬੰਦੂਕ ਦਾ ਲਾਇਸੈਂਸ ਨਹੀਂ ਸੀ। ਉਸ ਵਿਰੁੱਧ ਆਈਪੀਸੀ ਦੀ ਧਾਰਾ 188 ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਹ ਅਜਨਾਲਾ ਕਾਂਡ ਵਿਚ ਵੀ ਸ਼ਾਮਲ ਸੀ।