ਰਾਜਪਾਲ ਹੁਣ ਹੁਸ਼ਿਆਰਪੁਰ ‘ਚ ਲਹਿਰਾਉਣਗੇ ਰਾਸ਼ਟਰੀ ਝੰਡਾ
ਚੰਡੀਗੜ•, 3 ਜਨਵਰੀ:
ਪੰਜਾਬ ਦੇ ਰਾਜਪਾਲ ਸ਼੍ਰੀ ਵੀ.ਪੀ. ਬਦਨੌਰ 26 ਜਨਵਰੀ ਨੂੰ ਗਣਤੰਤਰਤਾ ਦਿਵਸ ਦੇ ਮੌਕੇ ‘ਤੇ ਹੁਣ ਜਿਲ•ਾ ਹੁਸ਼ਿਆਰਪੁਰ ਵਿਖੇ ਆਯੋਜਿਤ ਰਾਜ ਪੱਧਰੀ ਸਮਾਗਮ ਵਿਚ ਝੰਡਾ ਲਹਿਰਾਉਣਗੇ।
ਇਸ ਬਾਰੇ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਆਮ ਰਾਜ ਪ੍ਰਬੰਧ ਵਿਭਾਗ ਨੇ ਪੱਤਰ ਜਾਰੀ ਕਰਦਿਆਂ ਰਾਸ਼ਟਰੀ ਝੰਡਾ ਲਹਿਰਾਉਣ ਸਬੰਧੀ ਲਗਾਈਆਂ ਡਿਊਟੀਆਂ ਵਿਚ ਸੋਧ ਕੀਤੀ ਹੈ। ਉਨ•ਾਂ ਦੱਸਿਆ ਕਿ ਸ਼੍ਰੀ ਵੀ.ਪੀ. ਬਦਨੌਰ 26 ਜਨਵਰੀ ਨੂੰ ਗਣਤੰਤਰਤਾ ਦਿਵਸ ਦੇ ਮੌਕੇ ‘ਤੇ ਹੁਣ ਜਿਲ•ਾ ਐਸ.ਏ.ਐਸ. ਨਗਰ (ਮੋਹਾਲੀ) ਦੀ ਜਗਹ ‘ਤੇ ਹੁਸ਼ਿਆਰਪੁਰ ਵਿਖੇ ਝੰਡਾ ਲਹਿਰਾਉਣਗੇ ਜਦਕਿ ਸਪੀਕਰ, ਪੰਜਾਬ ਵਿਧਾਨ ਸਭਾ ਸ੍ਰੀ ਰਾਣਾ ਕੇ.ਪੀ. ਸਿੰਘ ਹੁਸ਼ਿਆਰਪੁਰ ਦੀ ਜਗਹ ‘ਤੇ ਐਸ.ਏ.ਐਸ ਨਗਰ ਵਿਖੇ ਝੰਡਾ ਲਹਿਰਾਉਣਗੇ।